ਹੁਸ਼ਿਆਰਪੁਰ: ਹੁਸ਼ਿਆਰਪੁਰ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਟਾਂਡਾ ਉੜਮੁੜ ਨੇੜੇ ਪਿੰਡ ਕਰਾਲਾ ਵਿੱਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਹ ਬੱਸ ਇੱਕ ਨਿੱਜੀ ਕੰਪਨੀ ਦੀ ਹੈ। ਇਸ ਘਟਨਾ ਤੋਂ ਬਾਅਦ ਯਾਤਰੀਆਂ ਵਿੱਚ ਰੌਲਾ ਪੈ ਗਿਆ। ਇਸ ਹਾਦਸੇ ‘ਚ ਕਰੀਬ 10-15 ਯਾਤਰੀ ਜ਼ਖਮੀ ਹੋ ਗਏ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ।
ਇਹ ਹਾਦਸਾ ਸਵੇਰੇ 9.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਪਲਟੀ ਬੱਸ ‘ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਮੀਡੀਆ ਐਂਕਰ ਵੀ ਜ਼ਖ਼ਮੀ ਹੋ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।