ਕਜ਼ਾਕਿਸਤਾਨ ‘ਚ ਜਹਾਜ਼ ਕਰੈਸ਼, ਹਾਦਸੇ ‘ਚ ਪਾਇਲਟ ਦੀ ਬਹਾਦਰੀ, 32 ਲੋਕਾਂ ਨੂੰ ਬਚਾਇਆ

Global Team
2 Min Read

ਨਿਊਜ਼ ਡੈਸਕ: ਕਜ਼ਾਕਿਸਤਾਨ ਦੇ ਅਕਤਾਉ ਹਵਾਈ ਅੱਡੇ ਦੇ ਨੇੜੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ‘ਚ 72 ਯਾਤਰੀ ਅਤੇ ਚਾਲਕ ਦਲ ਦੇ ਕੁਝ ਮੈਂਬਰ ਸਵਾਰ ਸਨ। ਹਾਸਿਲ ਜਾਣਕਾਰੀ ਅਨੁਸਾਰ ਇਹ ਜਹਾਜ਼ ਅਕਟਾਊ ਸ਼ਹਿਰ ‘ਚ ਲੈਂਡਿੰਗ ਦੌਰਾਨ ਕ੍ਰੈਸ਼ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਅੱਗ ਦੇ ਗੋਲੇ ਵਿੱਚ ਬਦਲ ਗਿਆ। ਇਸ ਹਾਦਸੇ ‘ਚ 42 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

ਮੱਧ ਏਸ਼ੀਆਈ ਦੇਸ਼ ਦੇ ਐਮਰਜੈਂਸੀ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਗਿਆ ਕਿ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਮੌਜੂਦ ਹਨ। ਹਾਦਸੇ ਵਾਲੀ ਥਾਂ ‘ਤੇ ਅੱਗ ਬੁਝਾਉਣ ਦੇ ਯਤਨ ਜਾਰੀ ਹਨ। ਜਹਾਜ਼ ਅਜ਼ਰਬਾਈਜਾਨ ਤੋਂ ਰੂਸ ਦੇ ਗਰੋਜ਼ਨੀ ਜਾ ਰਿਹਾ ਸੀ ਕਿ ਸੰਘਣੀ ਧੁੰਦ ਕਾਰਨ ਉਡਾਣ ਦਾ ਰੂਟ ਬਦਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਉਸ ਨੇ ਏਅਰਪੋਰਟ ਦੇ ਕਈ ਚੱਕਰ ਲਗਾਏ ਸਨ ਅਤੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ ਸੀ। ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਦੱਸਿਆ ਜਾ ਰਿਹਾ ਹੈ। ਪਰ ਉਸ ਨੂੰ ਕਜ਼ਾਖ ਸ਼ਹਿਰ ਅਕਤਾਊ ਤੋਂ ਲਗਭਗ 3 ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਪਾਇਲਟ ਨੇ ਲੈਂਡਿੰਗ ਤੋਂ ਠੀਕ ਪਹਿਲਾਂ ਕਿਸੇ ਤਰ੍ਹਾਂ ਜਹਾਜ਼ ਦਾ ਈਂਧਨ ਕੱਢ ਦਿੱਤਾ, ਜਿਸ ਨਾਲ ਜਹਾਜ਼ ਦੇ ਈਂਧਨ ਟੈਂਕ ਵਿਚ ਵੱਡਾ ਧਮਾਕਾ ਹੋਣ ਤੋਂ ਬਚ ਗਿਆ। ਉਸ ਦੇ ਇਸ ਬਹਾਦਰੀ ਭਰੇ ਕਾਰਨਾਮੇ ਨੇ ਤਕਰੀਬਨ ਅੱਧੇ ਯਾਨੀ ਕਿ ਜਹਾਜ਼ ਵਿਚ ਸਵਾਰ 32 ਲੋਕਾਂ ਦੀ ਜਾਨ ਬਚਾਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment