ਨਵੀਂ ਦਿੱਲੀ: ਦਿੱਲੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਮੇਤ ਕਈ ਖਿਡਾਰੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 70-80 ਦੇ ਕਰੀਬ ਬਾਡੀ ਬਿਲਡਰ ਅਤੇ ਪਹਿਲਵਾਨ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ। ਕੇਜਰੀਵਾਲ ਨੇ ਖੇਡਾਂ ਅਤੇ ਫਿਟਨੈਸ ਨਾਲ ਜੁੜੇ ਤਿਲਕਰਾਜ, ਰੋਹਿਤ ਦਲਾਲ ਅਤੇ ਅਕਸ਼ੈ ਦਿਲਾਵਰੀ ਦਾ ਆਮ ਆਦਮੀ ਪਾਰਟੀ (ਆਪ) ਦਫ਼ਤਰ ਵਿਚ ਸਵਾਗਤ ਕੀਤਾ ।
ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਰਟੀ ਮਜ਼ਬੂਤਹੋਵੇਗੀ ਸਗੋਂ ਸਿਹਤ ਅਤੇ ਫਿਟਨੈੱਸ ਨਾਲ ਜੁੜੇ ਮੁੱਦਿਆਂ ‘ਤੇ ਵੀ ਕੰਮ ਕਰੇਗੀ। ਉਨ੍ਹਾਂ ਵਾਅਦਾ ਕੀਤਾ ਕਿ ਰਾਜਧਾਨੀ ਵਿਚ ਸੱਤਾ ਸੰਭਾਲਣ ਤੋਂ ਬਾਅਦ ‘ਆਪ’ ਖਿਡਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਜਿੰਮ ਮਾਲਕ ਅਤੇ ਖਿਡਾਰੀ ਪਾਰਟੀ ਵਿਚ ਸ਼ਾਮਲ ਹੋਣਗੇ। ਇਸ ਨਾਲ ਚੋਣਾਂ ਵਿਚ ਵੀ ਮਦਦ ਮਿਲੇਗੀ ਅਤੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬਿਹਤਰ ਢੰਗ ਨਾਲ ਹੱਲ ਕਰ ਸਕੇਗੀ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ। ਜੇ ਸਰੀਰ ਹੈ ਤਾਂ ਸੰਸਾਰ ਹੈ। ਇਹ ਲੋਕ ਸਿਹਤਮੰਦ ਰਹਿਣ ਲਈ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀ ਟ੍ਰੇਨਿੰਗ ਦਿੰਦੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਜਿੰਮ ਮਾਲਕ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।