ਘੋੜੀ ਰੱਖਣ ਦੇ ਸ਼ੌਕੀਨਾਂ ਨੇ ਘੋੜੀ ਖਰੀਦਣ ਲਈ ਬੈਂਕ ਹੀ ਲੁੱਟ ਲਿਆ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਐੱਚਡੀਐੱਫਸੀ ਬੈਂਕ ’ਚ ਹੋਈ ਲੁੱਟ ਦਾ ਮਾਮਲਾ ਸੁਲਝਾਉਂਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਕੋਲੋਂ ਇਕ ਲੱਖ ਰੁਪਏ, ਇਕ ਪੁਆਇੰਟ 32 ਬੋਰ ਰਿਵਾਲਵਰ, 5 ਜ਼ਿੰਦਾ ਕਾਰਤੂਸ, 2 ਮੋਬਾਈਲ ਫੋਨ ਤੇ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 20 ਦਸੰਬਰ ਨੂੰ ਐੱਚਡੀਐੱਫਸੀ ਬੈਂਕ ਬ੍ਰਾਂਚ ਨਵਾਂ ਪਿੰਡ ਜੰਡਿਆਲਾ ਵਿਖੇ ਰਿਵਾਲਵਰ ਦੀ ਨੋਕ ਤੇ 3,96,340 ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਤੁਰੰਤ ਹਰਕਤ ਵਿਚ ਆਉਂਦਿਆਂ ਹਰਿੰਦਰ ਸਿੰਘ ਗਿੱਲ ਐਸਪੀ ਡੀ ਦੀ ਅਗਵਾਈ ਵਿਚ ਮੁੱਖ ਅਫਸਰ ਥਾਣਾ ਜੰਡਿਆਲਾ ਵੱਲੋਂ ਐੱਚਡੀਐੱਫਸੀ ਬੈਂਕ ਮੈਨੇਜਰ ਦੀ ਸ਼ਿਕਾਇਤ ’ਤੇ ਜੁਰਮ 309(2) ਬੀਐਨਐਸ, 25 ਆਰਮਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

ਨੌਜਵਾਨਾਂ  ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਜਿਨਾਂ ਵੱਲੋਂ ਬੈਂਕ ਦੇ ਵਿੱਚ ਲੁੱਟ ਕਰਨ ਤੋਂ ਬਾਅਦ ਇਕ 1 ਲੱਖ 15 ਹਜਾਰ ਦੀ ਘੋੜੀ ਵੀ ਖਰੀਦੀ ਗਈ ਸੀ। ਉਹਨਾਂ ਦੱਸਿਆ ਕਿ ਇਹ ਨੌਜਵਾਨ ਘੋੜੀ ਰੱਖਣ ਦੇ ਸ਼ੌਕੀਨ ਸੀ ਜਿਸ ਕਰਕੇ ਇਹਨਾਂ ਵੱਲੋਂ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਤੇ ਇਸ ਤੋਂ ਇਲਾਵਾ ਇਹਨਾਂ ਨੇ ਹੋਰ ਕਈ ਛੋਟੇ ਮੋਟੇ ਖਰਚੇ ਕੀਤੇ ਅਤੇ ਆਪਣੇ ਸਿਰ ਚੜੇ ਹੋਏ ਕਰਜ਼ੇ ਵੀ ਉਤਾਰੇ ਲੇਕਿਨ ਫਿਲਹਾਲ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ 1 ਲੱਖ ਰੁਪਏ ਬਰਾਮਦ ਕੀਤਾ ਤੇ ਬਾਕੀ ਦੀ ਰਕਮ ਵੀ ਪੁਲਿਸ ਇਹਨਾਂ ਤੋਂ ਜਲਦ ਰਿਕਵਰ ਕਰ ਲਵੇਗੀ। ਪੁਲਿਸ ਦਾ ਕਹਿਣਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment