ਨਿਊਜ਼ ਡੈਸਕ: ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਇਕ ਜਹਾਜ਼ ਹਾ.ਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 181 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 175 ਯਾਤਰੀ ਅਤੇ ਛੇ ਚਾਲਕ ਦਲ ਦੇ ਮੈਂਬਰ ਸਨ। ਦੱਖਣੀ ਕੋਰੀਆ ਦੇ ਫਾਇਰ ਵਿਭਾਗ ਅਨੁਸਾਰ ਇਸ ਹਾਦਸੇ ‘ਚ ਹੁਣ ਤੱਕ 64 ਲੋਕਾਂ ਦੀ ਮੌ.ਤ ਹੋ ਚੁੱਕੀ ਹੈ। ਮ.ਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਥਾਈਲੈਂਡ ਤੋਂ ਜੇਜੂ ਏਅਰ ਦਾ ਜਹਾਜ਼ ਹਵਾਈ ਅੱਡੇ ‘ਤੇ ਉਤਰ ਰਿਹਾ ਸੀ। ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਜਹਾਜ਼ ਰਨਵੇਅ ‘ਤੇ ਲੈਂਡ ਕਰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਉਹ ਕਾਫੀ ਦੂਰ ਤੱਕ ਖਿਸਕਦਾ ਰਿਹਾ ਅਤੇ ਅੱਗੇ ਜਾ ਕੇ ਕੰਧ ਨਾਲ ਟਕਰਾ ਗਿਆ। ਟੱਕਰ ਤੋਂ ਬਾਅਦ ਜਹਾਜ਼ ਵਿਚ ਜ਼ਬਰਦਸਤ ਧਮਾਕਾ ਹੋਇਆ ਅਤੇ ਜਹਾਜ਼ ਅੱਗ ਦੇ ਗੋਲੇ ਵਿਚ ਬਦਲ ਗਿਆ। ਹਾਦਸਾ ਭਾਰਤੀ ਸਮੇਂ ਅਨੁਸਾਰ ਸਵੇਰੇ 5:37 ਵਜੇ (ਸਥਾਨਕ ਸਮੇਂ ਅਨੁਸਾਰ 9:07 ਵਜੇ) ਵਾਪਰਿਆ। ਰਿਪੋਰਟਾਂ ਮੁਤਾਬਕ ਹਵਾਈ ਅੱਡੇ ‘ਤੇ ਸਾਰੀਆਂ ਸਥਾਨਿਕ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ 25 ਦਸੰਬਰ ਨੂੰ ਅਜ਼ਰਬਾਈਜਾਨ ਏਅਰਲਾਈਨਜ਼ ਦਾ ਜਹਾਜ਼ ਕਜ਼ਾਕਿਸਤਾਨ ਦੇ ਅਕਤਾਉ ਹਵਾਈ ਅੱਡੇ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਅਜ਼ਰਬਾਈਜਾਨ ਏਅਰਲਾਈਨਜ਼ ਮੁਤਾਬਕ ਜਹਾਜ਼ ‘ਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ ਸਿਰਫ਼ 28 ਲੋਕਾਂ ਨੂੰ ਹੀ ਜ਼ਿੰਦਾ ਬਚਾਇਆ ਜਾ ਸਕਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।