ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਨੇ ਭਲਕੇ ਐਸਜੀਪੀਸੀ ਦੇ ਸਾਰੇ ਦਫਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ। ਐਡਵੋਕੇਟ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।