ਮੁਹਾਲੀ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 7 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 1 ਜਨਵਰੀ ਤੋਂ 7 ਜਨਵਰੀ 2024 ਤੱਕ ਬੰਦ ਰਹਿਣਗੇ।
ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
— Harjot Singh Bains (@harjotbains) December 31, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।