ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਰੀਬੀ ਦੁਲਾਲ ਸਰਕਾਰ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦੁਲਾਲ ਸਰਕਾਰ ਨੂੰ ਦਿਨ ਦਿਹਾੜੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਸੀ।
ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ ਦੇ ਝਲਝਲੀਆ ਮੋੜ ਇਲਾਕੇ ‘ਚ ਬਾਈਕ ਸਵਾਰਾਂ ਨੇ ਦਿਨ ਦਿਹਾੜੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੁਲਾਲ ਸਰਕਾਰ ਬਾਬਲਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।
PTI ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ ਵਿੱਚ TMC ਕੌਂਸਲਰ ਦੁਲਾਲ ਸਰਕਾਰ ਆਪਣੀ ਜਾਨ ਬਚਾਉਣ ਲਈ ਭੱਜਦੇ ਹੋਏ ਦਿਖਾਈ ਦੇ ਰਹੇ ਹਨ। ਜਦੋਂ ਉਹ ਆਪਣੀ ਦੁਕਾਨ ‘ਤੇ ਬੈਠਾ ਸੀ ਤਾਂ ਕੁਝ ਲੋਕ ਉਸ ਕੋਲ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਤੋਂ ਪਤਾ ਲੱਗਾ ਹੈ ਕਿ ਬਾਈਕ ‘ਤੇ ਆਏ ਹਮਲਾਵਰਾਂ ਨੇ ਉਸ ਦੇ ਸਿਰ ‘ਚ ਬਹੁਤ ਨੇੜਿਓਂ ਗੋਲੀਆਂ ਮਾਰੀਆਂ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਾਬਲਾ ਸਰਕਾਰ ਦੇ ਕਤਲ ਬਾਰੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ, “ਮੇਰੇ ਕਰੀਬੀ ਸਹਿਯੋਗੀ ਤੇ ਬਹੁਤ ਹੀ ਹਰਮਨ ਪਿਆਰੇ ਨੇਤਾ ਬਾਬਲਾ ਸਰਕਾਰ ਦੀ ਅੱਜ ਹੱਤਿਆ ਕਰ ਦਿੱਤੀ ਗਈ ਹੈ। ਬਾਬਲਾ ਸਰਕਾਰ ਤੇ ਉਨ੍ਹਾਂ ਦੀ ਪਤਨੀ ਚੈਤਾਲੀ ਸਰਕਾਰ ਨੇ ਸ਼ੁਰੂ ਤੋਂ ਹੀ ਤ੍ਰਿਣਮੂਲ ਕਾਂਗਰਸ ਲਈ ਸਖ਼ਤ ਮਿਹਨਤ ਕੀਤੀ ਹੈ ਤੇ ਬਬਲਾ ਕੌਂਸਲਰ ਵੀ ਚੁਣਿਆ ਗਿਆ ਸੀ।