ਲੁਧਿਆਣਾ ‘ਚ ਅਵਾਰਾ ਕੁੱਤਿਆਂ ਦਾ ਕਹਿਰ, 11 ਸਾਲਾ ਮਾਸੂਮ ਨੂੰ ਇੰਝ ਕੀਤਾ ਖਤਮ

Global Team
2 Min Read

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ 5ਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਲੁਧਿਆਣਾ ਦੇ ਪਿੰਡ ਹਸਨਪੁਰ ‘ਚ ਕੁੱਤਿਆਂ ਦੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ।  ਦੱਸਿਆ ਜਾ ਰਿਹਾ ਹੈ ਕਿ ਇਹ ਇਕ ਹਫ਼ਤੇ ਵਿਚ  ਉਸ ਪਿੰਡ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਇੱਕ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਵੀ ਕੁੱਤਿਆਂ ਦੇ ਹਮਲੇ ਵਿੱਚ ਮੌਤ ਹੋ ਗਈ ਸੀ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਗੁੱਸੇ ਵਿੱਚ ਆ ਕੇ ਪਿੰਡ ਵਾਸੀਆਂ ਨੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਧਰਨਾ ਦਿੱਤਾ।

ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ। ਦੋ ਮਾਸੂਮਾਂ ਦੀ ਮੌਤ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਪਿੰਡ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਪਿੰਡ ਦੇ ਬੱਚੇ ਅਤੇ ਔਰਤਾਂ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment