ਬਠਿੰਡਾ: ਬੀਤੇ ਦਿਨ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ 32 ਨੌਜਵਾਨਾਂ ਵੱਲੋਂ ਅੱਠ ਘਰਾਂ ਨੂੰ ਅੱਗ ਲਗਾਈ ਗਈ ਸੀ। ਅਗਨੀ ਕਾਂਡ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ ਸਨ।ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਨੰਬਰ 3 ਦਰਜ ਕਰ ਲਈ ਗਈ ਹੈ ਅਤੇ 32 ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸੱਤ ਨਾਮਜ਼ਦ ਮੁਲਜ਼ਮ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ 72 ਘੰਟੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਬਠਿੰਡਾ ਪੁਲਿਸ ਹੁਣ ਤੱਕ ਸਿਰਫ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਦੁਸ਼ਮਣੀ ਸੀ, ਜਿਸ ਵਿੱਚੋਂ ਜਸਪ੍ਰੀਤ ਸਿੰਘ ਦੇ ਵੱਲੋਂ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਰਵਿੰਦਰ ਸਿੰਘ ਜੋ ਕਿ ਨਸ਼ਾ ਵੇਚਦਾ ਸੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੇ ਵੱਲੋਂ ਰੋਕਣ ਵਾਲੇ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਨਾਂ ਵਿੱਚੋਂ ਉਹਨਾਂ ਵੱਲੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਵਿੱਚੋਂ ਇੱਕ ਵਿਅਕਤੀ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ । ਉਹਨਾਂ ਕਿਹਾ ਕਿ ਇਹਨਾਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਤੋਂ ਕੁਝ ਲੀਡਸ ਮਿਲੀਆਂ ਹਨ ਜਿਨਾਂ ਦੇ ਅਧਾਰ ਤੇ ਬਾਕੀ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਭਾਵੇਂ ਸ਼ਿਕਾਇਤ ਕਰਤਾ ਵੱਲੋਂ ਨਸ਼ੇ ਦੇ ਮਾਮਲੇ ਨੂੰ ਲੈ ਕੇ ਇਹ ਝਗੜਾ ਹੋਇਆ ਦੱਸਿਆ ਜਾ ਰਿਹਾ ਹੈ। ਪਰ ਅਸਲ ਸੱਚ ਉਦੋਂ ਹੀ ਸਾਹਮਣੇ ਆਵੇਗਾ ਜਦੋਂ ਇਸ ਘਟਨਾਕ੍ਰਮ ਦਾ ਮੁੱਖ ਦੋਸ਼ੀ ਰਵਿੰਦਰ ਸਿੰਘ ਗ੍ਰਿਫਤਾਰ ਹੋਵੇਗਾ ।
ਨਰਿੰਦਰ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਰਵਿੰਦਰ ਸਿੰਘ ਦੇ ਉੱਪਰ ਪਹਿਲਾਂ ਕੋਈ ਨਸ਼ੇ ਤਸਕਰੀ ਦਾ ਕੋਈ ਮੁਕਦਮਾ ਦਰਜ ਤਾਂ ਨਹੀਂ ਹੈ, ਫਿਰ ਵੀ ਅਸੀਂ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਾਂਗੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।