ਨਵੀਂ ਦਿੱਲੀ: ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਨਾਲ ਹੀ, ਮੌਸਮ ਵਿਭਾਗ ਨੇ ਦੋ ਦਿਨਾਂ ਦੀ ਬਾਰਿਸ਼ ਨੂੰ ਲੈ ਕੇ ਪਹਿਲਾਂ ਹੀ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਧੁੰਦ ਕਾਰਨ ਸੜਕ ’ਤੇ ਵਾਹਨਾਂ ਦੀ ਰਫ਼ਤਾਰ ’ਤੇ ਅਸਰ ਪਿਆ ਹੈ। ਇਸ ਤੋਂ ਇਲਾਵਾ ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਕਿ ਭਾਰਤੀ ਸਮੇਂ ਅਨੁਸਾਰ ਸਵੇਰੇ 5.30 ਵਜੇ ਸਫਦਰਜੰਗ ਖੇਤਰ ‘ਚ ਮੱਧਮ ਧੁੰਦ ਦੇ ਨਾਲ ਸ਼ਾਂਤ ਹਵਾ ਚੱਲ ਰਹੀ ਸੀ। ਜਦੋਂ ਕਿ ਘੱਟੋ-ਘੱਟ ਵਿਜ਼ੀਬਿਲਟੀ 200 ਮੀਟਰ ਅਤੇ ਪਾਲਮ ਵਿੱਚ ਘੱਟੋ-ਘੱਟ ਵਿਜ਼ੀਬਿਲਟੀ 150 ਮੀਟਰ ਦਰਜ ਕੀਤੀ ਗਈ। ਜਾਣਕਾਰੀ ਦਿੰਦਿਆਂ ਭਾਰਤੀ ਰੇਲਵੇ ਨੇ ਦੱਸਿਆ ਕਿ ਅੱਜ ਰਾਜਧਾਨੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।
ਦੂਜੇ ਪਾਸੇ ਬੀਤੇ ਮੰਗਲਵਾਰ ਨੂੰ ਲੋਕਾਂ ਨੇ ਨਿੱਘੀ ਧੁੱਪ ਦਾ ਆਨੰਦ ਮਾਣਿਆ। ਲੋਕਾਂ ਨੂੰ ਦਿਨ ਵੇਲੇ ਠੰਢ ਤੋਂ ਰਾਹਤ ਮਿਲੀ। ਜਦੋਂਕਿ ਸਵੇਰੇ-ਸ਼ਾਮ ਠੰਢ ਨੇ ਪ੍ਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਦੇ ਵਾਧੇ ਨਾਲ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਦੇ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.3 ਡਿਗਰੀ ਘੱਟ ਸੀ ਜੋ ਕਿ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਾਲਮ ਹਵਾਈ ਅੱਡੇ ‘ਤੇ ਸਵੇਰੇ 4.30 ਤੋਂ ਸਵੇਰੇ 6 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ ਰਹੀ। ਨਾਲ ਹੀ, ਸਫਦਰਜੰਗ ਹਵਾਈ ਅੱਡੇ ‘ਤੇ ਸਵੇਰੇ 5.30 ਵਜੇ ਦੇ ਆਸਪਾਸ 100 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਇਸ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਦਿਕਤ ਦਾ ਸਾਹਮਣਾ ਕਰਨਾ ਪਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।