ਸੈਫ ਅਲੀ ਖਾਨ ਦੇ ਘਰ ਵੜ ਕੇ ਵਿਅਕਤੀ ਨੇ ਚਾਕੂ ਨਾਲ ਕੀਤਾ ਹਮ.ਲਾ, ਹਸਪਤਾਲ ‘ਚ ਦਾਖਲ

Global Team
2 Min Read

ਮੁੰਬਈ: ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਤੇਜ਼ਧਾਰ ਚਾਕੂ ਨਾਲ ਹ.ਮਲਾ ਕੀਤਾ ਗਿਆ ਹੈ। ਦੋਸ਼ੀ ਸੈਫ ਅਲੀ ਖਾਨ ਦੇ ਘਰ ‘ਚ ਦਾਖਲ ਹੋਇਆ ਅਤੇ ਉਨ੍ਹਾਂ ‘ਤੇ ਚਾਕੂ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਹਮਲੇ ‘ਚ ਸੈਫ ਅਲੀ ਖਾਨ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਵੀਰਵਾਰ ਤੜਕੇ 2:30 ਵਜੇ ਦੇ ਕਰੀਬ ਵਾਪਰੀ ਜਦੋਂ ਅਦਾਕਾਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਘਰ ‘ਚ ਸੌਂ ਰਿਹਾ ਸੀ। ਇੱਕ ਅਣਜਾਣ ਵਿਅਕਤੀ ਅਦਾਕਾਰ ਸੈਫ ਅਲੀ ਖਾਨ ਦੇ ਘਰ ਵਿੱਚ ਦਾਖਲ ਹੋਇਆ । ਪਰ ਇਸ ਦੌਰਾਨ ਘਰ ਦੀ ਨੌਕਰਾਣੀ ਨੇ ਉਸ ਨੂੰ ਦੇਖ ਲਿਆ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਚੋਰ ਦੀ ਨੌਕਰਾਣੀ ਨਾਲ ਹੱਥੋਪਾਈ ਹੋ ਗਈ, ਜਿਸ ਨੂੰ ਦੇਖਦੇ ਹੋਏ ਸੈਫ ਅਲੀ ਖਾਨ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਸੈਫ ਅਲੀ ਖਾਨ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। 

ਬਾਂਦਰਾ ਪੁਲਿਸ ਨੇ FIR ਦਰਜ ਕਰ ਲਈ ਹੈ ਅਤੇ ਦੋਸ਼ੀ ਨੂੰ ਫੜਨ ਲਈ ਕਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੈਫ ਅਲੀ ਖਾਨ ਨੂੰ ਲੀਲਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment