ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ‘ਤੇ ਪੰਜਾਬ ‘ਚ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਦੀ ਹੈ ਅਤੇ ਲੋਕਾਂ ਵਿੱਚ ਗੁੱਸਾ ਫੈਲ ਸਕਦਾ ਹੈ।
ਹਰਜਿੰਦਰ ਧਾਮੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਜੇਕਰ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਫੈਲ ਸਕਦਾ ਹੈ। ਇਸ ਲਈ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਵਿੱਚ ਇਸ ਫਿਲਮ ‘ਤੇ ਪਾਬੰਦੀ ਨੂੰ ਯਕੀਨੀ ਬਣਾਏ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਵੀ ਇਹ ਪੱਤਰ ਭੇਜੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।