ਨਿਊਜ਼ ਡੈਸਕ: ਅਦਾਕਾਰ ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਬਾਂਦਰਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਇੱਕ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਦੋਸ਼ੀ ਚੋਰੀ ਦੇ ਇਰਾਦੇ ਨਾਲ ਅੰਦਰ ਦਾਖਲ ਹੋਇਆ ਸੀ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ। ਪੁਲਿਸ ਨੇ ਦੱਸਿਆ ਕਿ ਚੋਰੀ ਦੌਰਾਨ ਸੈਫ ਅਲੀ ਖਾਨ ਨਾਲ ਹੱਥੋਪਾਈ ਹੋਈ ਸੀ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਪੌੜੀਆਂ ਰਾਹੀਂ 12ਵੀਂ ਮੰਜ਼ਿਲ ‘ਤੇ ਪਹੁੰਚਿਆ, ਜਿੱਥੇ ਸੈਫ ਅਲੀ ਖਾਨ ਰਹਿੰਦੇ ਹਨ। ਫਾਈਰ ਸਕੈਪ ਦਾ ਇਸਤੇਮਾਲ ਕੀਤਾ ਗਿਆ। ਉਸਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੈਫ ਅਲੀ ਖਾਨ ‘ਤੇ ਹਮਲਾ ਕਰ ਦਿੱਤਾ ਅਤੇ ਫਰਾਰ ਹੋ ਗਿਆ।
ਮੁੰਬਈ ਕ੍ਰਾਈਮ ਬ੍ਰਾਂਚ ਦੀ ਇੱਕ ਟੀਮ ਪ੍ਰਭਾਦੇਵੀ ਇਲਾਕੇ ਵਿੱਚ ਗਸ਼ਤ ਕਰ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ੱਕੀ ਵਿਅਕਤੀ ਮੁੰਬਈ ਦੇ ਪ੍ਰਭਾਦੇਵੀ ਇਲਾਕੇ ਵਿੱਚ ਹੋ ਸਕਦਾ ਹੈ। ਸੈਫ ‘ਤੇ ਬੁੱਧਵਾਰ-ਵੀਰਵਾਰ ਰਾਤ ਨੂੰ ਕਰੀਬ 2.30 ਵਜੇ ਹਮਲਾ ਹੋਇਆ। ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਘਰ ਦੇ ਅੰਦਰ ਉਸ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਬਾਂਦਰਾ ਪੁਲਿਸ ਸਟੇਸ਼ਨ ਵਿੱਚ ਬੀਐਨਐਸ ਦੀ ਧਾਰਾ 109 (ਕਤਲ ਦੀ ਕੋਸ਼ਿਸ਼) ਦੇ ਨਾਲ-ਨਾਲ ਹੋਰ ਸਬੰਧਤ ਧਾਰਾਵਾਂ, ਜਿਸ ਵਿੱਚ ਘੁਸਪੈਠ ਸ਼ਾਮਲ ਹੈ, ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸੈਫ ਅਲੀ ਖਾਨ ਦੀ ਸਿਹਤ ਬਾਰੇ ਲੀਲਾਵਤੀ ਹਸਪਤਾਲ ਦੇ ਸੀਓਓ ਡਾ. ਨੀਰਜ ਉੱਤਮਣੀ ਨੇ ਕਿਹਾ ਕਿ ਉਨ੍ਹਾਂ ਦੇ ਸਰੀਰ ‘ਤੇ ਕਈ ਥਾਂ ਕੱਟ ਲੱਗੇ ਹਨ। ਇਸ ਤੋਂ ਇਲਾਵਾ ਖਾਨ ਦੀ ਰੀੜ੍ਹ ਦੀ ਹੱਡੀ ਵਿੱਚ ਚਾਕੂ ਫਸ ਗਿਆ ਸੀ। ਡਾਕਟਰਾਂ ਵਲੋਂ ਅਪਰੇਸ਼ਨ ਕਰ ਕੇ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।