ਗੌਸਗੜ੍ਹ: ਅਕਸਰ ਲੋਕ ਡਿਪਰੈਸ਼ਨ ਦਾ ਸ਼ਿਕਾਰ ਹੋ ਕੇ ਜਾਂ ਕਿਸੇ ਵਿੱਤੀ ਕਾਰਨਾਂ ਤੋਂ ਪਰੇਸ਼ਾਨ ਹੋ ਕੇ ਸੁਸਾਈਡ ਵਰਗਾ ਖੌਫ਼ਨਾਕ ਕਦਮ ਚੁੱਕੇ ਨੇ ਪਰ ਮਾਛੀਵਾੜਾ ਦੇ ਪਿੰਡ ਗੌਸਗੜ੍ਹ ਦੇ ਨੌਜਵਾਨ ਦੀ ਕੀ ਮਜ਼ਬੂਰੀ ਰਹੀ ਹੋਵੇਗੀ ਕਿ ਉਸ ਨੇ ਅਜਿਹਾ ਕਦਮ ਚੁੱਕ ਲਿਆ। ਜਾਣਕਾਰੀ ਮੁਤਾਬਿਕ ਸੁਰਿੰਦਰ ਸਿੰਘ ਛਿੰਦਾ ਕਰੀਬ 1 ਸਾਲ ਪਹਿਲਾਂ ਵਿਦੇਸ਼ ਅਮਰੀਕਾ ਤੋਂ ਪਰਤਿਆ ਸੀ ਤੇ ਹੁਣ ਪਿੰਡ ਵਿਚ ਆਪਣੇ ਪਰਿਵਾਰ ਨਾਲ ਖੇਤੀਬਾਡ਼ੀ ਤੇ ਡੇਅਰੀ ਕਿੱਤਾ ਕਰਦਾ ਸੀ। ਅੱਜ ਵੀ ਉਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਦੁੱਧ ਡੇਅਰੀ ‘ਚ ਪਾ ਕੇ ਆਇਆ ਅਤੇ ਉਸ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਲੈ ਕੇ ਚਲਾ ਗਿਆ। ਆਪਣੇ ਪਿੰਡ ਦੇ ਹੀ ਨੇੜੇ ਸਡ਼ਕ ’ਤੇ ਉਸਨੇ ਫਾਰਚੂਨਰ ਗੱਡੀ ‘ਚ ਆਪਣੇ-ਆਪ ਨੂੰ ਗੋਲ਼ੀ ਮਾਰ ਲਈ ਜਿਸ ਤੋਂ ਬਾਅਦ ਉਸਦੀ ਇਹ ਗੱਡੀ ਬੇਕਾਬੂ ਹੋ ਕੇ ਸਡ਼ਕ ਕਿਨਾਰੇ ਖੰਭਿਆਂ ‘ਚ ਟਕਰਾ ਕੇ ਖੇਤਾਂ ‘ਚ ਜਾ ਡਿੱਗੀ।
ਜਾਣਕਾਰੀ ਅਨੁਸਾਰ ਸੁਰਿੰਦਰ ਛਿੰਦਾ ਦੇ 2 ਗੋਲ਼ੀਆਂ ਲੱਗੀਆਂ ਸਨ ਜਿਸ ਵਿਚੋਂ 1 ਉਸਦੀ ਲੱਤ ਤੇ ਦੂਜੀ ਉਸਦੀ ਛਾਤੀ ਤੋਂ ਆਰਪਾਰ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਸ਼ਵਨੀ ਗੋਟਿਆਲ, ਡੀਐੱਸਪੀ (ਡੀ) ਸੁਖਪ੍ਰੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਸੁਖਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ ਪਰ ਫਿਰ ਵੀ ਪੁਲਿਸ ਵਲੋਂ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।