ਨਿਊਜ਼ ਡੈਸਕ: ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਸੈਂਕੜੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਬਨ ਅਤੇ ਉੱਤਰੀ ਕੈਲੀਫੋਰਨੀਆ ਵਿੱਚ ਹਾਈਵੇਅ 1 ਦੇ ਇੱਕ ਹਿੱਸੇ ਨੂੰ ਬੰਦ ਕਰ ਦਿੱਤਾ ਗਿਆ।
ਦਿ ਮਰਕਰੀ ਨਿਊਜ਼ ਦੀ ਰਿਪੋਰਟ ਅਨੁਸਾਰ, ਅੱਗ ਵੀਰਵਾਰ ਦੁਪਹਿਰ ਨੂੰ ਲੱਗੀ ਅਤੇ ਉੱਚੀਆਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਉੱਠਣ ਲੱਗਾ। ਲਗਭਗ 1,500 ਲੋਕਾਂ ਨੂੰ ਮੌਸ ਲੈਂਡਿੰਗ ਅਤੇ ਐਲਕਹੌਰਨ ਸਲੋਹ ਖੇਤਰ ਛੱਡਣ ਦੇ ਨਿਰਦੇਸ਼ ਦਿੱਤੇ ਗਏ।
ਸੈਨ ਫਰਾਂਸਿਸਕੋ ਤੋਂ ਲਗਭਗ 77 ਮੀਲ (ਲਗਭਗ 124 ਕਿਲੋਮੀਟਰ) ਦੱਖਣ ਵਿੱਚ ਸਥਿਤ ਮੌਸ ਲੈਂਡਿੰਗ ਪਾਵਰ ਪਲਾਂਟ ਦੀ ਮਲਕੀਅਤ ਟੈਕਸਾਸ ਦੀ ਕੰਪਨੀ ਵਿਸਟਰਾ ਐਨਰਜੀ ਕੋਲ ਹੈ ਅਤੇ ਇਸ ਵਿੱਚ ਹਜ਼ਾਰਾਂ ਲਿਥੀਅਮ ਬੈਟਰੀਆਂ ਹਨ। ਇਹ ਬੈਟਰੀਆਂ ਸੂਰਜੀ ਊਰਜਾ ਵਰਗੇ ਨਵਿਆਉਣਯੋਗ ਊਰਜਾ ਸਰੋਤਾਂ ਤੋਂ ਊਰਜਾ ਸਟੋਰ ਕਰਨ ਲਈ ਬਹੁਤ ਜ਼ਰੂਰੀ ਹਨ, ਪਰ ਜੇਕਰ ਇਨ੍ਹਾਂ ਨੂੰ ਅੱਗ ਲੱਗ ਜਾਵੇ ਤਾਂ ਅੱਗ ਬੁਝਾਉਣਾ ਬਹੁਤ ਮੁਸ਼ਕਲ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।