ਨਿਊਜ਼ ਡੈਸਕ: ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਨ੍ਹਾਂ ਦੀ ਪਤਨੀ ਬੀਬੀ ਬੁਸ਼ਰਾ ਨੂੰ 7 ਸਾਲ ਦੀ ਸਜ਼ਾ ਸੁਣਾਈ ਹੈ। ਦੋਵਾਂ ‘ਤੇ ਰਾਸ਼ਟਰੀ ਖਜ਼ਾਨੇ ਨੂੰ 50 ਅਰਬ ਪਾਕਿਸਤਾਨੀ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਜਿਸ ਤੋਂ ਬਾਅਦ ਅਦਾਲਤ ਨੇ ਇਹ ਸਖ਼ਤ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ‘ਤੇ 10 ਲੱਖ ਰੁਪਏ ਅਤੇ ਉਨ੍ਹਾਂ ਦੀ ਪਤਨੀ ‘ਤੇ 5 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਜੇਕਰ ਇਹ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਇਮਰਾਨ ਖਾਨ ਨੂੰ 6 ਮਹੀਨੇ ਅਤੇ ਬੁਸ਼ਰਾ ਬੀਬੀ ਨੂੰ 3 ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ।
ਇਹ ਫੈਸਲਾ ਅਲ-ਕਾਦਿਰ ਟਰੱਸਟ ਵਿੱਚ 190 ਮਿਲੀਅਨ ਪੌਂਡ ਦੇ ਗਬਨ ਦੇ ਮਾਮਲੇ ਵਿੱਚ ਦਿੱਤਾ ਗਿਆ ਹੈ। ਇਹ ਮਾਮਲਾ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੇ ਦਰਜ ਕੀਤਾ ਸੀ। ਹਾਲਾਂਕਿ ਇਮਰਾਨ ਖਿਲਾਫ ਇਹ ਮਾਮਲਾ ਦਰਜ ਹੋਣ ਤੋਂ ਪਹਿਲਾਂ ਉਹ ਤੋਸ਼ਾਖਾਨਾ ਮਾਮਲੇ ‘ਚ ਅਡਿਆਲਾ ਜੇਲ ‘ਚ ਬੰਦ ਸੀ। ਉਨ੍ਹਾਂ ਨੂੰ ਸਜ਼ਾ ਸੁਣਾਉਣ ਲਈ ਜੇਲ੍ਹ ਵਿੱਚ ਆਰਜ਼ੀ ਅਦਾਲਤ ਲਗਾਈ ਗਈ।
ਮਾਮਲਾ ਅਲ ਕਾਦਿਰ ਟਰੱਸਟ ਯੂਨੀਵਰਸਿਟੀ ਨਾਲ ਸਬੰਧਿਤ ਹੈ। ਦੋਸ਼ ਹੈ ਕਿ ਪ੍ਰਧਾਨ ਮੰਤਰੀ ਹੁੰਦਿਆਂ ਇਮਰਾਨ ਖਾਨ ਨੇ ਆਪਣੀ ਪਤਨੀ ਬੁਸ਼ਰਾ ਬੀਬੀ ਅਤੇ ਪੀਟੀਆਈ ਦੇ ਕੁਝ ਹੋਰ ਨੇਤਾਵਾਂ ਨਾਲ ਮਿਲ ਕੇ ਅਲ-ਕਾਦਿਰ ਯੂਨੀਵਰਸਿਟੀ ਪ੍ਰੋਜੈਕਟ ਟਰੱਸਟ ਬਣਾਇਆ ਸੀ। ਇਸ ਦਾ ਉਦੇਸ਼ ਪੰਜਾਬ ਦੇ ਸੋਹਾਵਾ ਜ਼ਿਲ੍ਹੇ ਦੇ ਜੇਹਲਮ ਵਿੱਚ ‘ਗੁਣਵੱਤਾ ਸਿੱਖਿਆ’ ਪ੍ਰਦਾਨ ਕਰਨ ਲਈ ‘ਅਲ-ਕਾਦਿਰ ਯੂਨੀਵਰਸਿਟੀ’ ਦੀ ਸਥਾਪਨਾ ਕਰਨਾ ਸੀ। ਟਰੱਸਟ ਦੇ ਦਫ਼ਤਰ ਦਾ ਪਤਾ “ਬਨੀ ਗਾਲਾ ਹਾਊਸ, ਇਸਲਾਮਾਬਾਦ” ਦੱਸਿਆ ਗਿਆ ਹੈ।
ਦੋਸ਼ ਹੈ ਕਿ ਇਮਰਾਨ ਅਤੇ ਉਸ ਦੀ ਪਤਨੀ ਨੇ ਇਸ ਯੂਨੀਵਰਸਿਟੀ ਲਈ ਰਿਹਾਇਸ਼ੀ ਕੰਪਲੈਕਸ ਦੀ ਜ਼ਮੀਨ ਨਾਜਾਇਜ਼ ਤੌਰ ‘ਤੇ ਹੜੱਪ ਲਈ ਸੀ। ਇਸ ਦੇ ਲਈ ਦੋਹਾਂ ਨੇ ਪਾਕਿਸਤਾਨ ਦੀ ਸਭ ਤੋਂ ਅਮੀਰ ਸ਼ਖਸੀਅਤ ਮਲਿਕ ਰਿਆਜ਼ ਨੂੰ ਧਮ.ਕੀ ਵੀ ਦਿੱਤੀ ਸੀ। ਇਹ ਵੀ ਖੁਲਾਸਾ ਹੋਇਆ ਸੀ ਕਿ ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਪੰਜ ਕੈਰੇਟ ਦੀ ਹੀਰੇ ਦੀ ਮੁੰਦਰੀ ਮੰਗੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।