ਲੁਧਿਆਣਾ: ਪੰਜਾਬ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਨੂੰ ਅੱਜ ਪਹਿਲੀ ਮਹਿਲਾ ਮੇਅਰ ਮਿਲ ਗਈ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ ਬਣਾਇਆ ਗਿਆ ਹੈ। ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੇਅਰ ਦੇ ਨਾਂ ‘ਤੇ ਚਿੱਠੀ ਦਿੱਲੀ ਤੋਂ ਆਈ ਸੀ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਉਮੀਦਵਾਰ ਬਣਾਇਆ ਹੈ। ਇਨ੍ਹਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਸ਼ੁੱਭ ਕਾਮਨਾਵਾਂ।
ਪਿਛਲੇ ਸਾਲ 21 ਦਸੰਬਰ ਨੂੰ ਹੋਈਆਂ ਨਗਰ ਨਿਗਮ ਚੋਣਾਂ ‘ਚ ‘ਆਪ’ 41 ਵਾਰਡ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਪਿਛਲੇ ਕੁਝ ਹਫ਼ਤਿਆਂ ਦੇ ਉਤਰਾਅ-ਚੜ੍ਹਾਅ ਵਿੱਚ, ਕਾਂਗਰਸ ਦੇ ਚਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਦੋ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਿਲ ਹੋ ਗਏ, ਜਿਸ ਨਾਲ ਉਨ੍ਹਾਂ ਦੀ ਗਿਣਤੀ 48 ਹੋ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।