ਜਲੰਧਰ: ਜਲੰਧਰ ਦੇ ਪਠਾਨਕੋਟ ਰੋਡ ‘ਤੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੇ 3 ਲੋਕਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਘਟਨਾ ਵਾਲੀ ਥਾਂ ‘ਤੇ ਭਾਰੀ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਬੱਸ ਦੀ ਲਪੇਟ ‘ਚ ਮੋਟਰਸਾਈਕਲ ਸਵਾਰ, ਇਕ ਸਵਾਰੀ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੀ ਮੌ.ਤ ਹੋ ਗਈ ਅਤੇ ਦੋ ਹੋਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਇਹ ਹਾਦਸਾ ਪੰਜਾਬ ਰੋਡਵੇਜ਼ ਦੀ ਬੱਸ, ਬਾਈਕ ਅਤੇ ਰੇਹੜੀ ਵਾਲਿਆਂ ਵਿਚਕਾਰ ਹੋਇਆ। ਮ੍ਰਿਤ.ਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ (40) ਵਾਸੀ ਕਾਲਾ ਬੱਕਰਾ, ਭੋਗਪੁਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ। ਘਟਨਾ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿੱਚੋਂ ਉਤਾਰ ਕੇ ਦੂਜੀ ਬੱਸ ਵਿੱਚ ਜਲੰਧਰ ਭੇਜ ਦਿੱਤਾ ਗਿਆ।
ਮ੍ਰਿ.ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਲੋਕਾਂ ਦਾ ਦੋਸ਼ ਹੈ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਲੋਕਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਇਕ ਹੋਰ ਵਿਅਕਤੀ ਦੀ ਵੀ ਮੌ.ਤ ਹੋ ਗਈ ਅਤੇ ਇਕ ਜ਼ਖਮੀ ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।