ਕੁਪਵਾੜਾ ‘ਚ ਹੋਈ ਫਾਇਰਿੰਗ ‘ਚ ਸ਼ਹੀਦ ਹੋਇਆ ਪੰਜਾਬੀ ਨੌਜਵਾਨ

Global Team
2 Min Read

ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਿਲ੍ਹਾ ਮਾਨਸਾ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ। ਕਰੀਬ 2 ਸਾਲ ਪਹਿਲਾ ਲਵਪ੍ਰੀਤ ਸਿੰਘ ਅਗਨੀਵੀਰ ਸਕੀਮ ਦੇ ਤਹਿਤ ਭਾਰਤੀ ਫੌਜ ਵਿੱਚ ਸ਼ਾਮਲ ਹੋਏ ਸਨ। ਜਿਵੇਂ ਹੀ ਲਵਪ੍ਰੀਤ ਦੇ ਸ਼ਹੀਦ ਹੋਣ ਜਾਣ ਦੀ ਖ਼ਬਰ ਪਿੰਡ ਪਹੁੰਚੀ ਤਾਂ ਮਾਤਮ ਦਾ ਮਾਹੌਲ ਛਾਅ ਗਿਆ। ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਵੱਲੋਂ ਸੁਰੱਖਿਆ ਬਲਾਂ ਤੇ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਲਵਪ੍ਰੀਤ ਸਿੰਘ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਸ਼ਹੀਦ ਹੋ ਗਿਆ। ਉਧਰ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ।

ਪਰਿਵਾਰਕ ਮੈਂਬਰਾਂ ਅਨੁਸਾਰ, ਕੁਪਵਾੜਾ ਵਿੱਚ ਬੀਤੇ ਦਿਨੀਂ ਦੁਪਹਿਰ 3 ਵਜੇ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਲਵਪ੍ਰੀਤ ਸਿੰਘ ਦੇ ਗੋਲੀ ਲੱਗ ਗਈ। ਜਿਸ ਤੋਂ ਬਾਅਦ ਫੌਜ ਦੇ ਜਵਾਨ ਉਹਨਾਂ ਨੂੰ ਹਸਪਤਾਲ ਲੈ ਗਏ, ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਸ਼ਹੀਦ ਹੋ ਗਏ ਸਨ।

ਲਵਪ੍ਰੀਤ ਸਿੰਘ 2 ਭਰਾਵਾਂ ਵਿੱਚੋਂ ਛੋਟਾ ਸੀ। ਪਰਿਵਾਰਿਕ ਮੈਂਬਰਾਂ ਅਨੁਸਾਰ 2 ਦਿਨ ਪਹਿਲਾਂ ਹੀ ਲਵਪ੍ਰੀਤ ਨੇ ਆਪਣੇ ਮਾਪਿਆਂ ਨਾਲ ਗੱਲਬਾਤ ਕੀਤੀ ਸੀ ਅਤੇ ਉਹਨਾਂ ਦਾ ਹਾਲ ਚਾਲ ਜਾਣਿਆ ਸੀ। ਲਵਪ੍ਰੀਤ ਦੀ ਉਮਰ 24 ਸਾਲਾਂ ਦੀ ਸੀ ਅਤੇ ਉਹਨਾਂ ਨੇ ਅਜੇ ਵਿਆਹ ਵੀ ਨਹੀਂ ਕਰਵਾਇਆ ਸੀ।

ਪਿੰਡ ਅਕਾਲੀਆ ਦੇ ਲੋਕ ਜਿੱਥੇ ਲਵਪ੍ਰੀਤ ਦੇ ਸ਼ਹੀਦ ਹੋਣ ਜਾਣ ਤੋਂ ਦੁਖੀ ਹਨ ਤਾਂ ਉੱਥੇ ਹੀ ਉਹਦੇ ਹੌਂਸਲੇ ਨੂੰ ਲੈਕੇ ਮਾਣ ਵੀ ਮਹਿਸੂਸ ਕਰ ਰਹੇ ਹਨ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ। ਕਿ ਅਗਨੀਵੀਰ ਯੋਜਨਾ ਨੂੰ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ 4 ਸਾਲਾਂ ਦਾ ਕਾਰਜਕਾਲ ਬਹੁਤ ਘੱਟ ਹੈ। ਇਸ ਵਿੱਚ ਵਾਧਾ ਕੀਤਾ ਜਾਵੇ ਅਤੇ ਸੇਵਾ-ਮੁਕਤ ਅਗਨੀਵੀਰਾਂ ਨੂੰ ਬਣਦੀ ਪੈਂਸ਼ਨ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment