ਪਟਿਆਲਾ: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਅਚਾਨਕ ਬਿਜਲੀ ਕੱਟ ਲੱਗਣ ਕਾਰਨ ਡਾਕਟਰਾਂ ਨੂੰ ਮਰੀਜ਼ ਦਾ ਆਪ੍ਰੇਸ਼ਨ ਦੌਰਾਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੈਂਟੀਲੇਟਰ ਵੀ ਬੰਦ ਹੋ ਗਿਆ। ਇਸ ਤੋਂ ਬਾਅਦ ਗੁੱਸੇ ‘ਚ ਆਏ ਡਾਕਟਰ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ, ਇਸ ਦੌਰਾਨ ਉਹਨਾਂ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਅਜਿਹੀ ਸਥਿਤੀ ‘ਚ ਮਰੀਜ਼ ਦੀ ਜਾਨ ਚਲੀ ਜਾਂਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ?
ਵੀਡੀਓ ਵਿੱਚ ਇੱਕ ਡਾਕਟਰ ਨੇ ਕਿਹਾ ਕਿ ਲਾਈਟ ਗਈ ਨੂੰ 15 ਮਿੰਟ ਹੋ ਗਏ ਹਨ, ਵੈਂਟੀਲੇਟਰ ਵੀ ਬੰਦ ਹੋ ਗਿਆ। ਕੈਂਸਰ ਦੇ ਮਰੀਜ਼ ਦਾ ਆਪਰੇਸ਼ਨ ਚੱਲ ਰਿਹਾ ਹੈ। ਅਜਿਹੇ ‘ਚ ਜੇਕਰ ਮਰੀਜ਼ ਨੂੰ ਕੁਝ ਹੋ ਜਾਂਦਾ ਹੈ ਤਾਂ ਜ਼ਿੰਮੇਵਾਰ ਕੌਣ ਹੋਵੇਗਾ? ਸਾਰਾ ਸਟਾਫ ਉਥੇ ਮੌਜੂਦ ਹੈ।
ਡਾਕਟਰ ਦਾ ਕਹਿਣਾ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤਰ੍ਹਾਂ ਪਹਿਲਾਂ ਵੀ ਲਾਈਟ ਆਉਂਦੀ ਜਾਂਦੀ ਹੈ। ਉਧਰ ਹਸਪਤਾਲ ਪ੍ਰਸ਼ਾਸਨ ਇਸ ਬਾਰੇ ਬੋਲਣ ਤੋਂ ਬਚ ਰਿਹਾ ਹੈ। ਉਹਨਾਂ ਕਿਹਾ ਅਸੀਂ ਮਾਮਲੇ ਦੀ ਜਾਂਚ ਕਰਾਂਗੇ ਤੇ ਇਸ ਨੂੰ ਠੀਕ ਕਰਾਂਗੇ। ਇਸ ਮਾਮਲੇ ਸਬੰਧੀ ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੋਈ ਹੈ ਤਾਂ ਇਸ ਦਾ ਹੱਲ ਕੀਤਾ ਜਾਵੇਗਾ। ਸਾਡੀ ਕੋਸ਼ਿਸ਼ ਰਹੇਗੀ ਕਿ ਅਜਿਹੇ ਲੋਕਾਂ ਨੂੰ ਭਵਿੱਖ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।