ਨਵੀਂ ਦਿੱਲੀ: ਭਾਰਤ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਾਮਨਾ ਕੀਤੀ ਕਿ ਇਹ ਰਾਸ਼ਟਰੀ ਤਿਉਹਾਰ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਅਤੇ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਚੱਲ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰੇ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ! ਅੱਜ ਅਸੀਂ ਆਪਣੇ ਸ਼ਾਨਦਾਰ ਗਣਤੰਤਰਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ।ਇਸ ਮੌਕੇ ‘ਤੇ ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਸੰਵਿਧਾਨ ਦਾ ਖਰੜਾ ਤਿਆਰ ਕਰਕੇ ਇਹ ਯਕੀਨੀ ਬਣਾਇਆ ਕਿ ਸਾਡੀ ਵਿਕਾਸ ਯਾਤਰਾ ਲੋਕਤੰਤਰ, ਸਨਮਾਨ ਅਤੇ ਏਕਤਾ ‘ਤੇ ਆਧਾਰਿਤ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਇਹ ਰਾਸ਼ਟਰੀ ਤਿਉਹਾਰ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਮਜ਼ਬੂਤ ਕਰੇ।
गणतंत्र दिवस की ढेरों शुभकामनाएं!
आज हम अपने गौरवशाली गणतंत्र की 75वीं वर्षगांठ मना रहे हैं। इस अवसर पर हम उन सभी महान विभूतियों को नमन करते हैं, जिन्होंने हमारा संविधान बनाकर यह सुनिश्चित किया कि हमारी विकास यात्रा लोकतंत्र, गरिमा और एकता पर आधारित हो। यह राष्ट्रीय उत्सव हमारे…
— Narendra Modi (@narendramodi) January 26, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।