ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮਾਮਲਿਆਂ ‘ਤੇ ਵਿਚਾਰ-ਵਟਾਂਦਰੇ ਲਈ 28 ਜਨਵਰੀ 2025 ਨੂੰ ਰੱਖੀ ਗਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਹੈ।
ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਚਲਦਿਆਂ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ 28 ਜਨਵਰੀ ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਰੱਖੀ ਗਈ ਸੀ। ਹੁਣ ਇਸ ਮੀਟਿੰਗ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।