ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਵੀ ਬੰਦ ਦਾ ਐਲਾਨ, ਭਲਕੇ ਫਿਰੋਜ਼ਪੁਰ ਬੰਦ ਕਰਨ ਦਾ ਸੱਦਾ

Global Team
3 Min Read

ਚੰਡੀਗੜ੍ਹ: ਅੰਮ੍ਰਿਤਸਰ ਬਾਬਾ ਸਾਹਿਬ ਅਬੈਂਡਕਰ ਦੇ ਬੁੱਤ ਨੂੰ ਤੋੜਨ ਨੂੰ ਲੈ ਕੇ ਦਲਿਤ ਭਾਈਚਾਰੇ ਦੇ ਲੋਕਾਂ ਵਿੱਚ ਅਜੇ ਵੀ ਗੁੱਸਾ ਹੈ। ਇਸ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਕਪੂਰਥਲਾ ਵੀ ਬੁੱਧਵਾਰ ਨੂੰ ਬੰਦ ਰਿਹਾ। ਇਸ ਬੰਦ ਕਾਰਨ ਸਵੇਰ ਤੋਂ ਹੀ ਸਾਰੇ ਬਾਜ਼ਾਰਾਂ ਦੀਆਂ ਦੁਕਾਨਾਂ ਬੰਦ ਹਨ। ਅਤੇ ਬੱਸ ਸਟੈਂਡ ‘ਤੇ ਵੀ ਸ਼ਾਂਤੀ ਦਾ ਮਾਹੌਲ ਹੈ ਹਾਲਾਂਕਿ ਕੁਝ ਸਕੂਲ ਖੁੱਲ੍ਹੇ ਹੋਏ ਹਨ।

ਦਲਿਤ ਭਾਈਚਾਰੇ ਦੇ ਆਗੂਆਂ ਨੇ ਕੱਲ੍ਹ ਹੀ ਬਜ਼ਾਰ ਬੰਦ ਦਾ ਸੱਦਾ ਦਿੱਤਾ ਸੀ। ਇਸੇ ਲੜੀ ਤਹਿਤ ਕਪੂਰਥਲਾ ਵਿੱਚ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਦੀ ਰੂਪ-ਰੇਖਾ ਤਿਆਰ ਕੀਤੀ। ਦਲਿਤ ਆਗੂਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਦੁਪਹਿਰ ਬਾਅਦ ਵੱਖ-ਵੱਖ ਬਜ਼ਾਰਾਂ ਵਿੱਚ ਰੋਸ ਮਾਰਚ ਵੀ ਕੱਢਿਆ ਜਾਵੇਗਾ। ਜਿਸ ਕਾਰਨ ਦਲਿਤ ਸਮਾਜ ਦੇ ਆਗੂ ਅਤੇ ਲੋਕ ਮੁਹੱਲਾ ਸਹਾਰਿਆ ਸਥਿਤ ਸ਼੍ਰੀ ਸ਼ਿਖੰਡੀ ਮੰਦਿਰ ਵਿਖੇ ਪਹੁੰਚੇ ਹਨ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਸੁਰੱਖਿਆ ਲਈ 200 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਇਸ ਬੰਦ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਐਮਰਜੈਂਸੀ ਸੇਵਾਵਾਂ ਜਾਰੀ ਰੱਖਣ ਵਿੱਚ ਰਾਹਤ ਮਿਲੀ ਹੈ। ਦਲਿਤ ਆਗੂ ਚਰਨਜੀਤ ਸਿੰਘ ਹੰਸ ਅਨੁਸਾਰ ਦੇਰ ਰਾਤ ਤੱਕ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਆਗੂਆਂ ਨਾਲ ਸੰਪਰਕ ਕਰਕੇ ਬੰਦ ਨੂੰ ਮੁਲਤਵੀ ਕਰਨ ਲਈ ਪ੍ਰਭਾਵਿਤ ਕਰ ਰਹੇ ਸਨ। ਪਰ ਸੂਬੇ ਦੇ ਵੱਡੇ ਦਲਿਤ ਆਗੂਆਂ ਦੀਆਂ ਹਦਾਇਤਾਂ ’ਤੇ ਕਪੂਰਥਲਾ ਵਿੱਚ ਬੰਦ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ।

ਵਾਲਮੀਕ ਭਾਈਚਾਰੇ ਵੱਲੋਂ ਭਲਕੇ 30 ਜਨਵਰੀ ਨੂੰ ਫਿਰੋਜ਼ਪੁਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਵਾਲਮੀਕ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਇਕ ਵਿਅਕਤੀ ਵੱਲੋਂ ਡਾ. ਅੰਬੇਦਕਰ ਦੀ ਮੂਰਤੀ ਦੀ ਭੰਨ ਤੋੜ ਕੀਤੀ ਗਈ ਸੀ, ਜਿਸ ਕਰ ਕੇ ਵਾਲਮੀਕ ਭਾਈਚਾਰੇ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment