ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਆੜਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਰਬੀ ਖਰੀਦ ਸੀਜਨ 2024-25 ਵਿਚ ਨਮੀ ਦੇ ਕਾਰਨ ਤੋਲ ਵਿਚ ਹੋਈ ਕਮੀ ਦੇ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਨੂੰ ਪ੍ਰਤੀਪੂਰਤੀ ਰਕਮ ਪ੍ਰਦਾਨ ਕਰਨ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਦੇ ਲਈ ਸੂਬਾ ਸਰਕਾਰ ਕੁੱਲ 3,09,95,541 ਰੁਪਏ ਦੀ ਰਕਮ ਭੁਗਤਾਨ ਕਰੇਗੀ
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਰਿਆਣਾ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਗਿਆ।
ਕੁੱਲ ਰਕਮ ਵਿੱਚੋਂ 77,22,010 ਰੁਪਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਭੁਗਤਾਨ ਕੀਤੇ ਜਾਣਗੇ, ਜਦੋਂ ਕਿ 1,71,16,926 ਰੁਪਏ ਦੀ ਰਕਮ ਹਰਿਆਣਾ ਰਾਜ ਸਹਿਕਾਰੀ ਸਪਲਾਈ ਅਤੇ ਮਾਰਕਟਿੰਗ ਸੰਘ ਲਿਮੀਟੇਡ (ਹੈਫੇਡ) ਵੱਲੋਂ ਭੁਗਤਾਨ ਕੀਤੀ ਜਾਵੇਗੀ ਅਤੇ 61,56,605 ਰੁਪਏ ਹਰਿਆਣਾ ਰਾਜ ਵੇਅਰਹਾਊਸ ਨਿਗਮ (ਐਚਐਸਡਬਲਿਯੂਸੀ) ਵੱਲੋਂ ਭੁਗਤਾਨ ਕੀਤੇ ਜਾਣਗੇ।