ਨਿਊਜ਼ ਡੈਸਕ: ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਬਾਹਰ ਗੋਲੀਬਾਰੀ ਹੋਈ ਹੈ। ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਫਾਈਰਿੰਗ ਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ। ਉਸ ਨੇ ਘਟਨਾ ਦੀ ਜ਼ਿੰਮੇਵਾਰੀ ਪੋਸਟ ਪਾ ਲਈ ਹੈ। ਜਿਸਦੀ ਜ਼ੀ ਮੀਡੀਆ ਅਧਿਕਾਰਿਤ ਪੁਸ਼ਟੀ ਨਹੀਂ ਕਰਦਾ ਹੈ।
ਗੁਰਜੰਟ ਜੰਟਾ ਜੋ ਕਿ ਜੈਪਾਲ ਭੁੱਲਰ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਮੰਨਿਆ ਜਾਂਦਾ ਹੈ ਕਿ ਇਹ ਖਾਲਿਸਤਾਨੀ ਅੱਤਵਾਦੀ ਅਰਸ਼ ਡਾਲਾ ਦਾ ਕਰੀਬੀ ਹੈ, ਜੋ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਪੋਸਟ ਵਿੱਚ ਪੰਜਾਬੀ ਮਿਊਂਜ਼ਿਕ ਇੰਡਸਟਰੀ ਦੇ ਵਧਦੇ ਪ੍ਰਭਾਵ ਅਤੇ ਸਿੱਧੂ ਮੂਸੇਵਾਲਾ, ਜੱਗੂ ਭਗਵਾਨਪੁਰੀਆ ਵਰਗੇ ਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਗੁਰਜੰਟ ਜੰਟਾ ਨੇ ਪ੍ਰੇਮ ਢਿੱਲੋਂ ਨੂੰ ਆਖਰੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਆਪਣੇ ਤਰੀਕੇ ਨਹੀਂ ਸੁਧਾਰਦਾ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।