ਚੰਡੀਗੜ੍ਹ: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਵਿੱਚ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਵੈਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵੈਨਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਸਕੂਲੀ ਬੱਚੇ ਵਾਲ-ਵਾਲ ਬਚ ਗਏ।
ਜਾਣਕਾਰੀ ਅਨੁਸਾਰ ਮਲੋਟ ਦੇ ਪਿੰਡ ਅਬੁੱਲਖੁਰਾਣਾ ਵਿੱਚ ਨੈਸ਼ਨਲ ਹਾਈਵੇਅ ਦੀ ਸਰਵਿਸ ਲੇਨ ’ਤੇ ਪ੍ਰਾਈਵੇਟ ਸਕੂਲ ਵੈਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਵੈਨ ਦੇ ਅਗਲੇ ਸ਼ੀਸ਼ੇ ਵੀ ਟੁੱਟ ਗਏ ਹਨ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਾਦਸੇ ਲਈ ਕੌਣ ਜ਼ਿੰਮੇਵਾਰ ਹੈ ਪਰ ਖੁਸ਼ਕਿਸਮਤੀ ਨਾਲ ਬੱਚਿਆਂ ਨੂੰ ਵੈਨ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।