ਹਰਿਆਣਾ: ਹੁਣ ਹਰਿਆਣਾ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜੇਕਰ ਹੁਣ ਕਿਸੇ ਵਾਹਨ ਦਾ ਚਲਾਨ ਕਟਦਾ ਹੈ ਅਤੇ 90 ਦਿਨਾਂ ਦੇ ਅੰਦਰ ਚਲਾਨ ਦਾ ਭੁਗਤਾਨ ਨਹੀਂ ਹੁੰਦਾ ਤਾਂ ਟ੍ਰੈਫਿਕ ਪੁਲਿਸ ਵੱਲੋਂ ਉਹ ਵਾਹਨ ਜ਼ਬਤ ਕਰ ਲਿਆ ਜਾਵੇਗਾ। ਯਮੁਨਾਨਗਰ ਦੇ ਟਰੈਫਿਕ ਇੰਚਾਰਜ ਕੁਸ਼ਲ ਪਾਲ ਰਾਣਾ ਨੇ ਕਿਹਾ ਕਿ ਜੇਕਰ 90 ਦਿਨਾਂ ਦੇ ਅੰਦਰ ਚਲਾਨ ਨਾ ਭਰਿਆ ਗਿਆ ਤਾਂ ਵਾਹਨ ਜ਼ਬਤ ਕਰ ਲਿਆ ਜਾਵੇਗਾ।
ਇਸ ਨਵੇਂ ਨਿਯਮਾਂ ਤਹਿਤ ਡਰਾਈਵਰਾਂ ਲਈ ਨਿਰਧਾਰਿਤ ਸਮੇਂ ਅੰਦਰ ਚਲਾਨ ਦਾ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ। ਜੇਕਰ ਕੋਈ ਵਿਅਕਤੀ 90 ਦਿਨਾਂ ਦੇ ਅੰਦਰ ਚਲਾਨ ਦਾ ਭੁਗਤਾਨ ਨਹੀਂ ਕਰਦਾ ਤਾਂ ਟਰੈਫਿਕ ਪੁਲਿਸ ਵੱਲੋਂ ਉਹ ਵਾਹਨ ਜ਼ਬਤ ਕਰ ਲਿਆ ਜਾਵੇਗਾ। ਟਰੈਫਿਕ ਇੰਸਪੈਕਟਰ ਨੇ ਵਾਹਨ ਚਾਲਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਹਰ ਕੋਈ ਟਰੈਫਿਕ ਨਿਯਮਾਂ ਦੀ ਪਾਲਣਾ ਕਰੇ ਅਤੇ ਚਲਾਨ ਭਰਨ ਵਿੱਚ ਦੇਰੀ ਨਾ ਕਰੇ ਤਾਂ ਜੋ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਕਈ ਡਰਾਈਵਰਾਂ ਨੇ ਚਲਾਨ ਜਾਰੀ ਹੋਣ ਤੋਂ ਬਾਅਦ ਲੰਬੇ ਸਮੇਂ ਤੱਕ ਚਲਾਨ ਜਮ੍ਹਾ ਨਹੀਂ ਕਰਵਾਏ ਸਨ।
ਸਰਕਾਰ ਨੇ ਇਹ ਫੈਸਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਅਤੇ ਮਾਲੀਆ ਵਧਾਉਣ ਦੇ ਉਦੇਸ਼ ਨਾਲ ਲਿਆ ਹੈ। ਇਸ ਨਾਲ ਨਾ ਸਿਰਫ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਹੋਵੇਗੀ, ਸਗੋਂ ਸੜਕ ਹਾਦਸਿਆਂ ਵਿੱਚ ਵੀ ਕਮੀ ਆਉਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।