ਨਵੀਂ ਦਿੱਲੀ: ਨਵੀਂ ਦਿੱਲੀ ਵਿਧਾਨਸਭਾ ਸੀਟ ਤੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਚੋਣ ਹਾਰੇ। ਅਰਵਿੰਦ ਕੇਜਰੀਵਾਲ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ। ਭਾਜਪਾ ਦੀ ਝੋਲੀ ਪਈ ਨਵੀਂ ਦਿੱਲੀ ਸੀਟ।
ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕਿਹਾ, “ਦਿੱਲੀ ਵਿੱਚ ਬਣਨ ਜਾ ਰਹੀ ਇਹ ਸਰਕਾਰ ਪੀਐਮ ਮੋਦੀ ਦੇ ਵਿਜ਼ਨ ਨੂੰ ਦਿੱਲੀ ਵਿੱਚ ਲਿਆਵੇਗੀ। ਮੈਂ ਇਸ ਜਿੱਤ ਦਾ ਸਿਹਰਾ ਪੀਐਮ ਮੋਦੀ ਨੂੰ ਦਿੰਦਾ ਹਾਂ। ਮੈਂ ਦਿੱਲੀ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਇਹ ਪੀਐਮ ਮੋਦੀ ਅਤੇ ਦਿੱਲੀ ਦੇ ਲੋਕਾਂ ਦੀ ਜਿੱਤ ਹੈ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।