ਜਲੰਧਰ: ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਹਿਤਪੁਰ ਪੁਲਿਸ ਨੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਵਦੀਪ ਨੇ ਦੱਸਿਆ ਕਿ ਦੋ ਭਰਾਵਾਂ ਅਰਸ਼ ਅਤੇ ਕਰਨ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਿੰਡ ਵਿੱਚ ਲਗਾਏ ਮਹਾਰਾਜ ਜੀ ਦੇ ਝੰਡੇ ਨੂੰ ਝੁਕਾਇਆ ਅਤੇ ਫਿਰ ਹੇਠਾਂ ਉਤਾਰ ਕੇ ਸੁੱਟ ਦਿੱਤਾ। ਜਦੋਂ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਦੋਵਾਂ ਭਰਾਵਾਂ ਪਿੰਡ ਆਦਰਮਾਨ, ਮਹਿਤਪੁਰ ਨਕੋਦਰ ਦੇ ਰਹਿਣ ਵਾਲੇ ਹਨ। ਜਿੰਨ੍ਹਾਂ ਖਿਲਾਫ ਮਹਿਤਪੁਰ ਥਾਣੇ ਦੀ ਪੁਲਿਸ ਨੇ ਬੀਐਨਐਸ ਦੀ ਧਾਰਾ 298/3 (5) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਮਹਿਤਪੁਰ ਦੇ ਰਹਿਣ ਵਾਲੇ ਨਵਦੀਪ ਕੁਮਾਰ ਦੇ ਬਿਆਨ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਹੈ। ਇਸ ਘਟਨਾ ਤੋਂ ਬਾਅਦ ਸਮੁੱਚੇ ਰਵਿਦਾਸ ਭਾਈਚਾਰੇ ‘ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਪੁਲਸ ਤੋਂ ਦੋਵਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ