ਸੈਸ਼ਨ ‘ਚ ਹਿੱਸਾ ਲੈਣ ਲਈ ਜੇਲ੍ਹ ਤੋਂ ਬਾਹਰ ਆਵੇਗਾ ਇਹ ਸੰਸਦ ਮੈਂਬਰ

Global Team
3 Min Read

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਦੋ ਦਿਨ ਦੀ ਹਿਰਾਸਤ ਪੈਰੋਲ ਦੇ ਦਿੱਤੀ ਹੈ। ਇਹ ਪੈਰੋਲ ਉਸਨੂੰ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ ਦਿੱਤੀ ਗਈ ਹੈ। ਇੰਜੀਨੀਅਰ ਰਾਸ਼ਿਦ ਪੈਰੋਲ ਦੀ ਮੰਗ ਨੂੰ ਲੈ ਕੇ ਕੁਝ ਦਿਨਾਂ ਤੋਂ ਭੁੱਖ ਹੜਤਾਲ ‘ਤੇ ਸੀ। ਇਸ ਕਾਰਨ ਉਨ੍ਹਾਂ ਦੀ ਸਿਹਤ ਵੀ ਵਿਗੜ ਗਈ ਅਤੇ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਰਾਸ਼ਿਦ ਨੂੰ 2016 ਵਿੱਚ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਫੰਡਿੰਗ ਦੇ ਦੋਸ਼ਾਂ ਵਿੱਚ UAPA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਰਾਸ਼ਿਦ ਨੇ ਜੇਲ੍ਹ ਵਿੱਚ ਰਹਿੰਦਿਆਂ 2024 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ।

ਰਾਸ਼ਿਦ ਨੇ ਕਿਹਾ, ‘ਮੈਨੂੰ ਮੇਰੇ ਲੋਕਾਂ ਨੇ ਚੁਣਿਆ ਹੈ। ਮੈਨੂੰ ਪਿਛਲੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਜ਼ਿਲ੍ਹਾ ਅਦਾਲਤ 27 ਨਵੰਬਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗੀ। ਐਨਆਈਏ ਨੇ 2017 ਵਿਚ ਦਹਿਸ਼ਤੀ ਫੰਡਿੰਗ ਮਾਮਲੇ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ।

ਤਿਹਾੜ ਜੇਲ੍ਹ ਵਿੱਚ ਭੁੱਖ ਹੜਤਾਲ ‘ਤੇ ਬੈਠੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਦੀ ਸਿਹਤ ਸ਼ੁੱਕਰਵਾਰ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ

ਐੱਨ.ਆਈ.ਏ. ਨੇ ਉਨ੍ਹਾਂ ਨੂੰ 2019 ਵਿੱਚ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਉਨ੍ਹਾਂ ਨੂੰ ਸਤੰਬਰ-ਅਕਤੂਬਰ 2024 ਵਿੱਚ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਅਦਾਲਤ ਨੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਤਿਹਾੜ ਜੇਲ੍ਹ ਵਾਪਸ ਜਾਣਾ ਪਿਆ। ਉਨ੍ਹਾਂ ਨੇ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਕਰਨ ਲਈ ਜ਼ਮਾਨਤ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ। ਐੱਨ.ਆਈ.ਏ. ਨੇ ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ ਅਤੇ ਕਥਿਤ ਤੌਰ ‘ਤੇ ਉਹ ਜੇਲ੍ਹ ਵਿੱਚ ਭੁੱਖ ਹੜਤਾਲ ‘ਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment