ਅੰਮ੍ਰਿਤਸਰ : ਅਮਰੀਕਾ ਤੋਂ 116 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੂਜੇ ਸਮੂਹ ਨੂੰ ਲੈ ਕੇ ਅਮਰੀਕੀ ਫ਼ੌਜੀ ਜਹਾਜ਼ ਸੀ-17 ਸ਼ਨੀਵਾਰ ਰਾਤ 11.32 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆਤੇ ਹੁਣ ਤੀਜਾ ਜਹਾਜ਼ ਅੱਜ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗਾ।
ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੂਜੇ ਗਰੁੱਪ ਨੂੰ ਹੁਣ ਉਨ੍ਹਾਂ ਦੇ ਸਬੰਧਤ ਸੂਬਿਆਂ ਵਿੱਚ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ, ਪੰਜਾਬ ਤੋਂ 65, ਹਰਿਆਣਾ ਤੋਂ 33, ਗੁਜਰਾਤ ਤੋਂ 8, ਯੂਪੀ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2, ਅਤੇ ਹਿਮਾਚਲ, ਜੰਮੂ-ਕਸ਼ਮੀਰ ਅਤੇ ਗੋਆ ਤੋਂ 1-1 ਹੈ।
ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਾਪਸ ਆਏ ਭਾਰਤੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਨਾਲ ਬੰਨ੍ਹ ਕੇ ਲਿਆਂਦਾ ਗਿਆ ਸੀ ਜਿਨ੍ਹਾਂ ਨੂੰ ਜਹਾਜ਼ ਤੋਂ ਉਤਰਨ ਤੋਂ ਪਹਿਲਾਂ ਹਟਾ ਦਿੱਤਾ ਗਿਆ ਸੀ। ਉਡਾਣ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ, ਸਿਰਫ਼ ਪੁਰਸ਼ਾਂ ਨੂੰ ਹੀ ਹੱਥਕੜੀ ਲਗਾਈ ਗਈ ਸੀ।
ਹੱਥਕੜੀਆਂ ਅਤੇ ਬੇੜੀਆਂ ਲਗਾਉਣ ਦਾ ਮੁੱਦਾ ਇਸ ਵੇਲੇ ਪੂਰੇ ਦੇਸ਼ ‘ਚ ਗਰਮਾਇਆ ਹੋਇਆ ਹੈ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੰਸਦ ਵਿੱਚ ਇਸ ਨੂੰ ਲੈ ਕੇ ਇਹ ਬਿਆਨ ਦਿੱਤਾ ਸੀ ਕਿ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਭੇਜਣ ਲਈ ਇਹੀ ਪ੍ਰਕਿਰਿਆ ਅਪਣਾਈ ਜਾਂਦੀ ਹੈ। ਇਸ ਤੋਂ ਪਹਿਲਾਂ, 5 ਫਰਵਰੀ ਨੂੰ, 104 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਲਿਆਂਦਾ ਗਿਆ ਸੀ। ਹੁਣ ਤੀਜਾ ਅਮਰੀਕੀ ਜਹਾਜ਼ ਐਤਵਾਰ, 16 ਫਰਵਰੀ ਨੂੰ ਅੰਮ੍ਰਿਤਸਰ ਭੇਜਿਆ ਜਾਵੇਗਾ। ਉੱਥੇ 157 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।