ਲੁਧਿਆਣਾ: ਪੰਜਾਬ ਦੇ ਲੁਧਿਆਣਾ ਦਾ ਇੱਕ ਨੌਜਵਾਨ ਨੇਪਾਲ ਤੋਂ ਦਿੱਲੀ ਅਤੇ ਉਥੋਂ ਦੁਬਈ ਗਿਆ ਸੀ।ਜਿਸ ਤੋਂ ਬਾਅਦ ਦੁਬਈ ਤੋਂ ਉਹ ਡੌਂਕੀ ਰਸਤੇ ਤੋਂ ਗੁਵਾਨਾ ਰਾਹੀਂ ਅਮਰੀਕਾ ਦੀ ਸਰਹੱਦ ‘ਤੇ ਪਹੁੰਚਿਆ, ਪਰ ਉਥੇ ਹੀ ਫੜ ਲਿਆ ਗਿਆ। ਜਦੋਂ ਉਸਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਵਾਪਿਸ ਭੇਜ ਦਿੱਤਾ ਗਿਆ ਤਾਂ ਲੁਧਿਆਣਾ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ।
ਮੇਹਰਬਾਨ ਦੀ ਸਸਰਾਲੀ ਕਲੋਨੀ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ (26) ਜੋ ਕਿ ਡੌਂਕੀ ਰੂਟ ਰਾਹੀਂ ਅਮਰੀਕਾ ਗਿਆ ਸੀ ਅਤੇ ਉਥੋਂ ਉਸ ਨੂੰ ਡਿਪੋਰਟ ਕਰਕੇ ਵਾਪਿਸ ਭਾਰਤ ਭੇਜ ਦਿੱਤਾ ਗਿਆ ਸੀ, ਜਿਸ ਖ਼ਿਲਾਫ਼ ਥਾਣਾ ਜਮਾਲਪੁਰ ਵਿੱਚ ਖੋਹ ਦਾ ਕੇਸ ਦਰਜ ਕੀਤਾ ਗਿਆ ਸੀ। ਜਦੋਂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਤਾਂ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ। ਇਸ ਤੋਂ ਬਾਅਦ ਉਹ ਦਿੱਲੀ ਵਿਚ ਰੁਕਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਭਾਰਤੀ ਸਰਹੱਦ ਪਾਰ ਕਰਕੇ ਦੁਬਈ ਅਤੇ ਫਿਰ ਨੇਪਾਲ ਦੇ ਰਸਤੇ ਗੁਵਾਨਾ ਪਹੁੰਚ ਗਿਆ।
ਇਸ ਤੋਂ ਬਾਅਦ ਡੌਂਕੀ ਰੂਟ ਰਾਹੀਂ ਮੈਕਸੀਕੋ ਪਹੁੰਚਿਆ ਅਤੇ ਜਿਵੇਂ ਹੀ ਉਹ ਉੱਥੋਂ ਸਰਹੱਦ ਪਾਰ ਕਰਕੇ ਅਮਰੀਕਾ ਵਿਚ ਦਾਖਲ ਹੋਇਆ ਤਾਂ ਅਮਰੀਕੀ ਫੌਜ ਨੇ ਉਸ ਨੂੰ ਕਾਬੂ ਕਰ ਲਿਆ। ਐਤਵਾਰ ਨੂੰ ਜਦੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਏ ਭਾਰਤੀਆਂ ਨੂੰ ਲੈ ਕੇ ਤੀਸਰਾ ਜਹਾਜ਼ ਅੰਮ੍ਰਿਤਸਰ ਉਤਰਿਆ ਤਾਂ ਗੁਰਵਿੰਦਰ ਵੀ ਉਸ ਵਿਚ ਸੀ। ਥਾਣਾ ਜਮਾਲਪੁਰ ਦੇ ਐਸਐਚਓ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਨੂੰ ਸਨੈਚਿੰਗ ਦੇ ਕੇਸ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਸੋਮਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।