ਹਿਮਾਚਲ ਪ੍ਰਦੇਸ਼: ਧਰਮਸ਼ਾਲਾ ਵਿੱਚ ਟ੍ਰੈਕਿੰਗ ਦੌਰਾਨ ਹਾਦਸਾ, ਬ੍ਰਿਟਿਸ਼ ਸੈਲਾਨੀ ਦੀ ਮੌਤ

Global Team
2 Min Read

ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਧਰਮਸ਼ਾਲਾ ਵਿੱਚ ਟ੍ਰੈਕਿੰਗ ਲਈ ਗਏ ਯੂਨਾਈਟਿਡ ਕਿੰਗਡਮ ਦੇ ਦੋ ਸੈਲਾਨੀ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਦੌਰਾਨ ਇਕ ਵਿਦੇਸ਼ੀ ਸੈਲਾਨੀ ਦੀ ਮੌਤ ਹੋ ਗਈ, ਜਦੋਂਕਿ ਦੂਜਾ ਜ਼ਖਮੀ ਹੋ ਗਿਆ ਅਤੇ ਉਸ ਨੂੰ ਬਚਾ ਲਿਆ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਾਵਰਡ ਥਾਮਸ ਹੈਰੀ (27) ਵਜੋਂ ਹੋਈ ਹੈ, ਜਦੋਂਕਿ ਜ਼ਖਮੀ ਦੀ ਪਛਾਣ ਰੌਬਰਟ ਜੌਹਨ ਐਮਰਟਨ (27) ਵਜੋਂ ਹੋਈ ਹੈ, ਜਿਸ ਦਾ ਇਲਾਜ ਧਰਮਸ਼ਾਲਾ ਦੇ ਜ਼ੋਨਲ ਹਸਪਤਾਲ ‘ਚ ਚੱਲ ਰਿਹਾ ਹੈ।

ਕਾਂਗੜਾ ਦੀ ਪੁਲਿਸ ਸੁਪਰਡੈਂਟ (ਐਸਪੀ) ਸ਼ਾਲਿਨੀ ਅਗਨੀਹੋਤਰੀ ਨੇ ਕਿਹਾ ਕਿ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਉਨ੍ਹਾਂ ਨੂੰ ਬਚਾਉਣ ਲਈ ਭੇਜੀਆਂ ਗਈਆਂ ਸੀ ਪਰ ਬਦਕਿਸਮਤੀ ਨਾਲ ਇੱਕ ਵਿਦੇਸ਼ੀ ਦੀ ਧਰਮਸ਼ਾਲਾ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਉਹ ਚੱਟਾਨ ਤੋਂ ਡਿੱਗਣ ਕਾਰਨ ਜ਼ਖਮੀ ਹੋਇਆ ਹੈ।ਪੁਲਿਸ ਨੇ ਦੱਸਿਆ ਕਿ ਦੋਵੇਂ ਵਿਦੇਸ਼ੀ ਬ੍ਰਿਟੇਨ ਦੇ ਨਿਵਾਸੀ ਹਨ, ਜੋ ਟੂਰਿਸਟ ਵੀਜ਼ੇ ‘ਤੇ ਭਾਰਤ ਆਏ ਸਨ।

ਐਸਪੀ ਕਾਂਗੜਾ ਸ਼ਾਲਿਨੀ ਅਗਰੀਹੋਤਰੀ ਨੇ ਦੱਸਿਆ ਕਿ ਐਤਵਾਰ ਨੂੰ ਦੋ ਵਿਦੇਸ਼ੀ ਨਾਗਰਿਕਾਂ ਨੇ ਪੁਲਿਸ ਥਾਣਾ ਧਰਮਸ਼ਾਲਾ ਨੂੰ ਸੂਚਿਤ ਕੀਤਾ ਸੀ ਕਿ ਟ੍ਰੈਕਿੰਗ ਦੌਰਾਨ ਹਾਦਸਾ ਵਾਪਰ ਗਿਆ ਹੈ।ਜਿਸ ‘ਤੇ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਨੂੰ ਬਚਾਅ ਲਈ ਭੇਜਿਆ ਗਿਆ ਅਤੇ ਸ਼ਾਮ ਨੂੰ ਹੀ ਉਨ੍ਹਾਂ ਦੀ ਲੋਕੇਸ਼ਨ ਦਾ ਪਤਾ ਲੱਗ ਗਿਆ। ਐਤਵਾਰ ਰਾਤ ਅਤੇ ਸੋਮਵਾਰ ਦੇ ਦਿਨ ਉਨ੍ਹਾਂ ਨੂੰ ਸੁਰੱਖਿਅਤ ਲਿਆਉਣ ਦੇ ਯਤਨ ਕੀਤੇ ਗਏ ਪਰ ਬਦਕਿਸਮਤੀ ਨਾਲ ਧਰਮਸ਼ਾਲਾ ਪਹੁੰਚਣ ਤੋਂ ਪਹਿਲਾਂ ਹੀ ਇਕ ਵਿਦੇਸ਼ੀ ਦੀ ਮੌਤ ਹੋ ਗਈ। ਧਰਮਸ਼ਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment