ਅਮਰੀਕਾ ਤੋਂ ਡਿਪੋਰਟ ਕੀਤੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਿਸਾਨ ਯੂਨੀਅਨ BKU ਟੋਟੇਵਾਲ ਦੇ ਪ੍ਰਦੇਸ਼ ਅਧਿਆਕਸ਼ ਸੁਖਵਿੰਦਰ ਸਿੰਘ ਸੁਖ ਗਿੱਲ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਸੁੱਖ ਗਿੱਲ ਇੱਕ ਇਮੀਗ੍ਰੇਸ਼ਨ ਦਫ਼ਤਰ ਵੀ ਚਲਾਉਂਦਾ ਹੈ। ਅਮਰੀਕਾ ਤੋਂ ਡਿਪੋਰਟ ਕੀਤੇ ਗਏ 10ਵੀਂ ਜਮਾਤ ਪਾਸ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਨੇ ਅਮਰੀਕਾ ਦੇ ਵੀਜ਼ੇ ਲਈ 45 ਲੱਖ ਰੁਪਏ ਅਦਾ ਕੀਤੇ ਪਰ ਇਸ ਦੀ ਬਜਾਏ ਉਸ ਨੂੰ ਡੌਂਕੀ ਰਾਹੀਂ ਭੇਜਿਆ ਗਿਆ।
ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਕੋਲ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਅਮਰੀਕਾ 45 ਲੱਖ ਰੁਪਏ ਲੇ ਕੇ ਭੇਜਿਆ ਸੀ ਪਿਛਲੇ ਦਿਨੀਂ ਉਸ ਨੂੰ ਅਮਰੀਕਾ ਤੋਂ ਵਾਪਸ ਭੇਜ ਦਿੱਤਾ ਗਿਆ। ਜਿਸ ਨੂੰ ਲੈ ਕੇ ਅਸੀਂ 4 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ। ਜਿਸ ’ਚ ਜਸਵਿੰਦਰ ਸਿੰਘ ਉਰਫ਼ ਸੁੱਖ ਗਿੱਲ, ਤਲਵਿੰਦਰ ਸਿੰਘ, ਸੁਖਵਿੰਦਰ ਦਾ ਭਰਾ ਅਤੇ ਸੁਖਵਿੰਦਰ ਦੀ ਮਾਤਾ ਪ੍ਰੀਤਮ ਕੌਰ ਅਤੇ ਚੰਡੀਗੜ੍ਹ ਦਾ ਏਜੰਟ ਗੁਰਪ੍ਰੀਤ ਸਿੰਘ ਇਹਨਾਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਇਹਨਾਂ ਨੂੰ ਗਿਫ਼ਤਾਰ ਕਰ ਲਿਆ ਜਾਵੇਗਾ। ਉਥੇ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਵੱਲੋਂ ਆਪਣੀ ਡੇਢ ਕਿਲਾ ਜ਼ਮੀਨ ਅਤੇ ਇੱਕ ਘਰ ਨੂੰ ਗਹਿਣੇ ਰੱਖ ਕੇ ਇਹ 45 ਲੱਖ ਰੁਪਏ ਇਹਨਾਂ ਨੂੰ ਦਿੱਤੇ ਸਨ।
ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੀ ਵਧਦੀ ਸਮੱਸਿਆ
ਹਾਲ ਹੀ ਵਿੱਚ, ਇਕ ਅਮਰੀਕੀ ਫੌਜੀ ਜਹਾਜ਼ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਪੰਜਾਬ, ਹਰਿਆਣਾ, ਗੁਜਰਾਤ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਲੋਕ ਸ਼ਾਮਲ ਸਨ। ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੀ ਇਹ ਸਮੱਸਿਆ ਪੰਜਾਬ ਸਮੇਤ ਕਈ ਰਾਜਾਂ ਵਿੱਚ ਵੱਧ ਰਹੀ ਹੈ, ਜਿੱਥੇ ਨੌਜਵਾਨ ਬਿਹਤਰ ਜ਼ਿੰਦਗੀ ਦੀ ਭਾਲ ਵਿੱਚ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਹਨ। ਲੋਕ ਡੌਂਕੀ ਰੂਟ ਰਾਹੀਂ ਅਮਰੀਕਾ, ਕੈਨੇਡਾ ਅਤੇ ਹੋਰ ਦੇਸ਼ਾਂ ਤੱਕ ਪਹੁੰਚਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦੇ ਹਨ ਅਤੇ ਇਸ ਦੌਰਾਨ ਕਈ ਵਾਰ ਉਨ੍ਹਾਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।