ਕਪਿਲ ਸ਼ਰਮਾ ਦੀਆਂ ਵਧੀਆਂ ਮੁਸ਼ਕਿਲਾਂ, ਨਿਹੰਗ ਮੁਖੀ ਨੇ ਦਿੱਤੀ ਚੇਤਾਵਨੀ

Global Team
2 Min Read

ਨਿਊਜ਼ ਡੈਸਕ: ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ‘ਕਪਿਲ ਸ਼ਰਮਾ ਸ਼ੋਅ’ ਰਾਹੀਂ ਕਾਫੀ ਪ੍ਰਸਿੱਧੀ ਹਾਸਿਲ ਕੀਤੀ ਹੈ। ਟੀਵੀ ਤੋਂ ਬਾਅਦ ਇਸ ਨੂੰ OTT ‘ਤੇ ਵੀ ਕਾਫੀ ਪਸੰਦ ਕੀਤਾ ਗਿਆ ਹੈ। ਕਾਮੇਡੀਅਨ ਡਿਜੀਟਲ ਪਲੇਟਫਾਰਮ ਨੈੱਟਫਲਿਕਸ ‘ਤੇ ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ਨਾਲ ਦਰਸ਼ਕਾਂ ਨੂੰ ਖੂਬ ਹਸਾ ਰਿਹਾ ਹੈ। ਹੁਣ ਕਪਿਲ ਸ਼ਰਮਾ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ।

ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਪਿਲ ਸ਼ਰਮਾ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਕਪਿਲ ਸ਼ਰਮਾ ‘ਤੇ ਬਾਬਾ ਦੀਵਾਨ ਟੋਡਰਮਲ ਦੇ ਸਬੰਧ ‘ਚ ਕਥਿਤ ਤੌਰ ‘ਤੇ ਗਲਤ ਸ਼ਬਦਾਵਲੀ ਵਰਤਣ ਦੇ ਦੋਸ਼ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਬਾਅਦ ਦੀਵਾਨ ਟੋਡਰ ਮੱਲ ਨੇ ਉਨ੍ਹਾਂ ਦੇ ਸਸਕਾਰ ਲਈ ਵੱਡੀ ਕੀਮਤ ਅਦਾ ਕਰਕੇ ਜ਼ਮੀਨ ਖਰੀਦੀ ਸੀ। ਕਪਿਲ ਸ਼ਰਮਾ ਨੇ ਇੱਕ ਟੀਵੀ ਸ਼ੋਅ ਦੌਰਾਨ ਉਨ੍ਹਾਂ ਦੇ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕਰਕੇ ਉਨ੍ਹਾਂ ਦੇ ਬਲੀਦਾਨ ਨੂੰ ਨਿੰਦਿਆ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਸਿੱਖਾਂ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚੀ ਹੈ, ਇਸ ਲਈ ਕਪਿਲ ਸ਼ਰਮਾ ਨੂੰ ਸਿੱਖ ਕੌਮ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਮੁਆਫ਼ੀ ਨਹੀਂ ਮੰਗਦਾ ਤਾਂ ਉਸ ਨੂੰ ਸਿੱਖ ਪੰਥ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਉਸ ਨੂੰ ਕਾਨੂੰਨੀ ਕਾਰਵਾਈ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਪਿਲ ਸ਼ਰਮਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੀਵਾਨ ਟੋਡਰਮਲ ਦੇ ਇਤਿਹਾਸ ਸਬੰਧੀ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਉਸ ਨੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜੋ ਕਿ ਮੁਆਫ਼ੀਯੋਗ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment