ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸਰਬਸੰਮਤੀ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਪੰਡਿਤ ਪੰਤ ਮਾਰਗ ਸਥਿਤ ਪ੍ਰਦੇਸ਼ ਭਾਜਪਾ ਦਫਤਰ ‘ਚ ਹੋਈ ਵਿਧਾਇਕ ਦਲ ਦੀ ਬੈਠਕ ‘ਚ ਸ਼ਾਲੀਮਾਰ ਬਾਗ ਦੀ ਵਿਧਾਇਕਾ ਰੇਖਾ ਗੁਪਤਾ ਦਾ ਨਾਂ ਪ੍ਰਸਤਾਵਿਤ ਕੀਤਾ ਗਿਆ। ਪ੍ਰਸਤਾਵ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਦਿੱਲੀ ਭਾਜਪਾ ਵਿਧਾਇਕ ਦਲ ਦੀ ਨੇਤਾ ਚੁਣੇ ਜਾਣ ਤੋਂ ਬਾਅਦ ਉਹ 20 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੈਬਨਿਟ ਸਹਿਯੋਗੀ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਮੰਤਰੀ ਓਪੀ ਧਨਖੜ ਨੇ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਭਾਜਪਾ ਹਾਈਕਮਾਨ ਨੇ ਓਪੀ ਧਨਖੜ ਅਤੇ ਰਵੀ ਸ਼ੰਕਰ ਪ੍ਰਸਾਦ ਨੂੰ ਆਬਜ਼ਰਵਰ ਬਣਾਇਆ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਮੌਜੂਦਗੀ ‘ਚ ਵਿਧਾਇਕਾਂ ਦੀ ਰਾਏ ਜਾਣੀ ਗਈ। ਇਸ ‘ਚ ਰੇਖਾ ਗੁਪਤਾ ਦੇ ਨਾਂ ‘ਤੇ ਸਹਿਮਤੀ ਬਣੀ ਸੀ। ਭਾਜਪਾ ਵਿਧਾਇਕ ਦਲ ਦੀ ਨੇਤਾ ਰੇਖਾ ਗੁਪਤਾ ਨੇ ਬੁੱਧਵਾਰ ਰਾਤ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਵਿਧਾਇਕਾਂ ਦੀ ਸੂਚੀ ਵੀ ਉਪ ਰਾਜਪਾਲ ਨੂੰ ਸੌਂਪੀ ਜਿਨ੍ਹਾਂ ਨੂੰ ਪਹਿਲੇ ਸਹੁੰ ਚੁੱਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਉਪ ਰਾਜਪਾਲ 20 ਫਰਵਰੀ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣਗੇ।ਦਿੱਲੀ ਦੇ ਮੁੱਖ ਮੰਤਰੀ ਦੀ ਦੌੜ ਵਿੱਚ ਪਰਵੇਸ਼ ਵਰਮਾ, ਸਤੀਸ਼ ਉਪਾਧਿਆਏ, ਵਿਜੇਂਦਰ ਗੁਪਤਾ, ਸ਼ਿਖਾ ਰਾਏ ਸਮੇਤ ਕਈ ਚਿਹਰਿਆਂ ਦੇ ਨਾਂ ਸਾਹਮਣੇ ਆ ਰਹੇ ਸਨ। ਆਖਿਰਕਾਰ ਰੇਖਾ ਗੁਪਤਾ ਦੀ ਜਿੱਤ ਹੋਈ ਹੈ।
ਦਿੱਲੀ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਦੇ ਨਾਲ ਛੇ ਮੰਤਰੀ ਵੀ ਸਹੁੰ ਚੁੱਕਣਗੇ। ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਪੰਕਜ ਸਿੰਘ, ਮਨਜਿੰਦਰ ਸਿਰਸਾ, ਕਪਿਲ ਮਿਸ਼ਰਾ, ਰਵਿੰਦਰ ਇੰਦਰਾਜ਼ ਦਿੱਲੀ ਵਿੱਚ ਕੈਬਨਿਟ ਮੰਤਰੀ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।