ਭਾਗਲਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਵੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨੇ 9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 22,000 ਕਰੋੜ ਰੁਪਏ ਟ੍ਰਾਂਸਫਰ ਕੀਤੇ ਹਨ।
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਇਸ ਪਵਿੱਤਰ ਧਰਤੀ ‘ਤੇ ਇਸ ਸਮੇਂ ਮਹਾਸ਼ਿਵਰਾਤਰੀ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਸਮੇਂ ਵਿੱਚ ਮੈਨੂੰ PM ਕਿਸਾਨ ਨਿਧੀ ਦੀ ਇੱਕ ਹੋਰ ਕਿਸ਼ਤ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਭੇਜਣ ਦਾ ਸ਼ੁੱਭ ਮੌਕਾ ਮਿਲਿਆ ਹੈ। ਕਰੀਬ 22 ਹਜ਼ਾਰ ਕਰੋੜ ਰੁਪਏ ਇੱਕ ਕਲਿੱਕ ‘ਤੇ ਦੇਸ਼ ਭਰ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਲਾਲ ਕਿਲ੍ਹੇ ਤੋਂ ਕਿਹਾ ਹੈ ਕਿ ਵਿਕਸਤ ਭਾਰਤ ਦੇ ਚਾਰ ਮਜ਼ਬੂਤ ਥੰਮ੍ਹ ਹਨ। ਇਹ ਥੰਮ੍ਹ ਗਰੀਬ, ਕਿਸਾਨ, ਔਰਤਾਂ ਤੇ ਨੌਜਵਾਨ ਹਨ। ਐਨਡੀਏ ਸਰਕਾਰ ਭਾਵੇਂ ਕੇਂਦਰ ਵਿੱਚ ਹੋਵੇ ਜਾਂ ਪ੍ਰਦੇਸ਼ ਵਿੱਚ ਕਿਸਾਨ ਭਲਾਈ ਸਾਡੀ ਤਰਜੀਹ ਹੈ। PM ਨੇ ਕਿਹਾ ਕਿ ਮਹਾਂਕੁੰਭ ਸਮੇਂ ਮੰਦਰਾਚਲ ਦੀ ਇਸ ਧਰਤੀ ‘ਤੇ ਆਉਣਾ ਇੱਕ ਵੱਡਾ ਸਨਮਾਨ ਹੈ। ਇਸ ਧਰਤੀ ਵਿੱਚ ਵਿਸ਼ਵਾਸ, ਵਿਰਾਸਤ ਤੇ ਇੱਕ ਵਿਕਸਤ ਭਾਰਤ ਦੀ ਸਮਰੱਥਾ ਹੈ। ਇਹ ਸ਼ਹੀਦ ਤਿਲਕਾ ਮਾਂਝੀ ਦੀ ਧਰਤੀ ਹੈ ਤੇ ਸਿਲਕ ਸਿਟੀ ਵੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।