ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਉਠਾਏ ਗਏ ਅਹਿਮ ਮੁੱਦੇ

Global Team
3 Min Read

 ਚੰਡੀਗੜ੍ਹ: ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ ਭਖਦੇ ਮਸਲੇ ਉਠਾਏ ਅਤੇ ਉਨ੍ਹਾਂ ਦੇ ਹੱਲ ਦੀ ਮੰਗ ਕੀਤੀ। ਇਸ ਦੌਰਾਨ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਓਵਰਹੈੱਡ ਹਾਈ ਟੈਂਸ਼ਨ ਤਾਰਾਂ ਹੇਠ ਬਣੇ ਮਕਾਨਾਂ ਦਾ ਮੁੱਦਾ ਉਠਾਇਆ ਜਦੋਂਕਿ ਵਿਧਾਇਕ ਮਦਨ ਲਾਲ ਬੱਗਾ ਨੇ ਹਲਕਾ ਉਟਾਰੀ ਦੀ ਦਾਣਾ ਮੰਡੀ ਵਿੱਚ ਸੀਵਰੇਜ ਅਤੇ ਸੜਕਾਂ ਦੀ ਮਾੜੀ ਹਾਲਤ ਦਾ ਗੰਭੀਰ ਮੁੱਦਾ ਉਠਾਇਆ ਹੈ। ਓਵਰਹੈੱਡ ਹਾਈ ਟੈਂਸ਼ਨ ਤਾਰਾਂ ਹੇਠ ਬਣੇ ਮਕਾਨਾਂ ਦਾ ਮੁੱਦਾ ਉਠਾਉਂਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਹ ਤਾਰਾਂ 10-12 ਫੁੱਟ ਦੀ ਦੂਰੀ ਤੋਂ ਵੀ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਸਕਦੀਆਂ ਹਨ, ਜਿਸ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਮਾਸੂਮ ਜਾਨਾਂ ਜਾ ਚੁੱਕੀਆਂ ਹਨ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਮਕਾਨਾਂ ਦੇ ਮਾਲਕਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਸੁਰੱਖਿਅਤ ਥਾਵਾਂ ‘ਤੇ ਸ਼ਿਫਟ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਹਾਈ ਟੈਂਸ਼ਨ ਤਾਰਾਂ ਹੇਠ ਬਣੇ ਮਕਾਨਾਂ ਨੂੰ ਹਟਾ ਕੇ ਉਥੇ ਸੜਕਾਂ ਬਣਾਈਆਂ ਜਾਣ। ਇਸ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਵੀ ਹੱਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੜਕਾਂ ਨੂੰ ਚੌੜਾ ਕਰੇਗੀ, ਆਵਾਜਾਈ ਨੂੰ ਸੁਖਾਲਾ ਕਰੇਗੀ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦਾ ਮੁੱਦਾ ਉਠਿਆ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ‘ਤੇ ਆਉਣ ਵਾਲੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮੁਕਾਬਲੇ ਬਹੁਤ ਘੱਟ ਹੈ।

ਇਸ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਨਹੀਂ ਕੀਤੀ ਗਈ। ਮੰਤਰੀ ਭੁੱਲਰ ਨੇ ਕਿਹਾ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਜ਼ਿਆਦਾ ਯਾਤਰੀ ਆਉਣਗੇ ਤਾਂ ਹੀ ਉਥੇ ਸਰਕਾਰੀ ਬੱਸਾਂ ਚੱਲ ਸਕਣਗੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਜ਼ਿਆਦਾ ਲੋਕ ਜਾਂਦੇ ਹਨ, ਉਨ੍ਹਾਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਅੰਮ੍ਰਿਤਸਰ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਵੀ ਚਲਾਈਆਂ ਜਾਣਗੀਆਂ।ਇਸ ਦੇ ਨਾਲ ਹੀ ਇਹ ਵੀ ਕੋਸ਼ਿਸ਼ ਕੀਤੀ ਜਾਵੇਗੀ ਕਿ ਸਰਕਾਰੀ ਬੱਸਾਂ ਲੋਕਾਂ ਨੂੰ ਦਿੱਲੀ ਏਅਰਪੋਰਟ ਤੋਂ ਸਿੱਧੇ ਪੰਜਾਬ ਲੈ ਕੇ ਆਉਣ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment