ਚੰਡੀਗੜ੍ਹ: ਖਨੌਰੀ ਸਰਹੱਦ ’ਤੇ 93 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦੇ ਬਲੱਡ ਪ੍ਰੈਸ਼ਰ ਵਿਚ ਅਚਾਨਕ ਵਾਧਾ ਹੋਣ ਤੋਂ ਬਾਅਦ, ਉਨ੍ਹਾਂ ਨੂੰ 103.6 ਦਾ ਬੁਖਾਰ ਹੋ ਗਿਆ ਹੈ। ਡਾਕਟਰਾਂ ਦੇ ਨਾਲ-ਨਾਲ ਕਿਸਾਨ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੇ ਹਨ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖਾਰ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਦਾਤਾ ਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਨੂੰ ਲੈ ਕੇ ਕਿਸਾਨ ਅੱਜ ਸ਼ਾਮ 5 ਵਜੇ ਹੰਗਾਮੀ ਪ੍ਰੈਸ ਕਾਨਫਰੰਸ ਕਰਨਗੇ। ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ ਤਾਂ ਜੋ ਇਸ ਅੰਦੋਲਨ ਨੂੰ ਹੋਰ ਮਜਬੂਤ ਕਰਕੇ ਜਿੱਤਿਆ ਜਾ ਸਕੇ।
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਕੱਲ੍ਹ ਸਵੇਰੇ 5 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ 103.6 ਦਾ ਤੇਜ਼ ਬੁਖਾਰ ਹੋ ਗਿਆ ਸੀ। ਮੈਡੀਕਲ ਰਿਪੋਰਟਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਦੀ ਪਿਸ਼ਾਬ ਦੀ ਰਿਪੋਰਟ ਵਿੱਚ ਕੀਟੋਨ ਰਿਪੋਰਟ ਪਾਜ਼ੇਟਿਵ ਆਈ ਹੈ।
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਰੀਬ ਇੱਕ ਸਾਲ ਬਾਅਦ 14 ਫ਼ਰਵਰੀ ਤੋਂ ਮੁੜ ਗੱਲਬਾਤ ਸ਼ੁਰੂ ਹੋ ਗਈ ਹੈ। ਗੱਲਬਾਤ ਦੇ ਦੋ ਪੜਾਅ ਹੋਏ ਹਨ। 22 ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ। ਕੇਂਦਰ ਸਰਕਾਰ ਨੇ ਆਪਣੇ ਕਿਸਾਨਾਂ ਵੱਲੋਂ ਪੇਸ਼ ਕੀਤੇ ਤੱਥ ਮੰਗੇ ਹਨ। ਤਾਂ ਜੋ ਉਹ ਇਸ ਸਬੰਧੀ ਆਪਣੇ ਮਾਹਿਰਾਂ ਦੀ ਸਲਾਹ ਲੈ ਸਕਣ।ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ ਟਾਲ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ 19 ਮਾਰਚ ਤੋਂ ਬਾਅਦ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।