ਪਟਿਆਲਾ: ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:00 ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ
ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।