ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਛੇੜੀ ਹੋਈ ਹੈ, ਜਿਸ ਤਹਿਤ ਨਸ਼ੇ ਨੂੰ ਖਤਮ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਪੈਸਿਆਂ ਨਾਲ ਬਣਾਈਆਂ ਗਈਆਂ ਨਾਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰਾਂ ਨਾਲ ਢਾਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਇਸ ਕਮੇਟੀ ਵਿੱਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸੋਂਧ ਨੂੰ ਸ਼ਾਮਿਲ ਕੀਤਾ ਗਿਆ ਹੈ। ਕਮੇਟੀ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।