ਪੋਪ ਫਰਾਂਸਿਸ ਦੀ ਹਾਲਤ ‘ਚ ਸੁਧਾਰ, ਸਾਹ ਲੈਣ ਵਿੱਚ ਆ ਰਹੀ ਸੀ ਦਿੱਕਤ

Global Team
3 Min Read

ਨਿਊਜ਼ ਡੈਸਕ: ਪੋਪ ਫਰਾਂਸਿਸ ਦੀ ਸਿਹਤ ਨੂੰ ਲੈ ਕੇ ਵੈਟੀਕਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਵੈਟੀਕਨ ਨੇ ਕਿਹਾ ਹੈ ਕਿ ਡਬਲ ਨਿਮੋਨੀਆ ਤੋਂ ਪੀੜਤ ਪੋਪ ਫਰਾਂਸਿਸ ਦੀ ਸਿਹਤ ‘ਚ ਮਾਮੂਲੀ ਸੁਧਾਰ ਹੋਇਆ ਹੈ ਪਰ ਡਾਕਟਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਹਾਲਤ ਅਜੇ ਵੀ ਪੂਰੀ ਤਰ੍ਹਾਂ ਸਥਿਰ ਨਹੀਂ ਹੈ। ਵੈਟੀਕਨ ਨੇ ਦੱਸਿਆ ਕਿ 88 ਸਾਲਾ ਪੋਪ ਰੋਮ ਦੇ ਜੇਮੇਲੀ ਹਸਪਤਾਲ ‘ਚ ਦਾਖਲ ਹਨ ਅਤੇ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਡਾਕਟਰਾਂ ਅਨੁਸਾਰ ਪੋਪ ਫਰਾਂਸਿਸ ਦੀ ਹਾਲਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ। ਹਾਲਾਂਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਗੁਰਦੇ ‘ਚ ਸਮੱਸਿਆ ਪਾਈ ਗਈ ਸੀ। ਪਰ ਹੁਣ ਇਸ ਵਿੱਚ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੇ ਫੇਫੜਿਆਂ ‘ਚ ਇਨਫੈਕਸ਼ਨ ਹੁਣ ਲਗਭਗ ਠੀਕ ਹੋ ਚੁੱਕੀ ਹੈ। ਹਾਲਾਂਕਿ, ਉਨ੍ਹਾਂ ਨੂੰ ਅਜੇ ਵੀ ਆਕਸੀਜਨ ਦੀ ਲੋੜ ਹੈ।

ਵੈਟੀਕਨ ਅਨੁਸਾਰ ਪੋਪ ਫਰਾਂਸਿਸ ਨੂੰ ਸ਼ਨੀਵਾਰ ਤੋਂ ਸਾਹ ਦੀ ਕੋਈ ਸਮੱਸਿਆ ਨਹੀਂ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਸਿਹਤ ਸਹੀ ਦਿਸ਼ਾ ‘ਚ ਜਾ ਰਹੀ ਹੈ। ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਦੁਨੀਆ ਭਰ ‘ਚ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਪੋਪ ਦੀ ਚੰਗੀ ਸਿਹਤ ਲਈ ਬੁੱਧਵਾਰ ਰਾਤ 9 ਵਜੇ ਸੇਂਟ ਪੀਟਰਸ ਸਕੁਏਅਰ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਇਕੱਠ ਦੀ ਅਗਵਾਈ ਕਾਰਡੀਨਲ ਜਿਓਵਨੀ ਬੈਟਿਸਟਾ ਰੀ, ਕਾਰਡੀਨਲ ਕਾਲਜ ਦੇ ਡੀਨ ਨੇ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਆਸਥਾ ਨਾਲ ਪ੍ਰਾਰਥਨਾ ਕਰ ਰਹੇ ਹਾਂ ਕਿ ਪ੍ਰਮਾਤਮਾ ਜਲਦੀ ਹੀ ਪੋਪ ਫਰਾਂਸਿਸ ਨੂੰ ਪੂਰੀ ਤਰ੍ਹਾਂ ਤੰਦਰੁਸਤ ਬਣਾਵੇ।

ਜ਼ਿਕਰਯੋਗ ਹੈ ਕਿ ਪੋਪ ਫਰਾਂਸਿਸ ਨੂੰ ਫੇਫੜਿਆਂ ਦੀ ਗੰਭੀਰ ਇਨਫੈਕਸ਼ਨ ਕਾਰਨ 14 ਫਰਵਰੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਵੀ ਉਹ ਬ੍ਰੌਨਕਾਈਟਿਸ ਤੋਂ ਪੀੜਤ ਸਨ। ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਹਾਲਾਂਕਿ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਫਿਰ ਵੀ, ਉਨ੍ਹਾਂ ਨੂੰ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਨਹੀਂ ਕਿਹਾ ਜਾ ਸਕਦਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment