ਅੰਮ੍ਰਿਤਸਰ: ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ ‘ਤੇ ਭੀੜ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਸਦੇ ਨਾਲ ਹੀ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਵਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਕਿ ਉਤਰਾਖੰਡ ਦੇ ਰਿਸ਼ੀਕੇਸ਼ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ 2 ਸਿੱਖ ਭਰਾਵਾਂ ਉੱਤੇ ਭੀੜ ਵੱਲੋਂ ਹਮਲਾ ਕਰਕੇ ਉਨ੍ਹਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਨੂੰ ਤੋੜਿਆ ਗਿਆ। ਉੱਤਰਾਖੰਡ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਉੱਤੇ ਸਖ਼ਤ ਕਾਰਵਾਈ ਕਰੇ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
उत्तराखंड के ऋषिकेश से एक दिल दहला देने वाला वीडियो वायरल हो रहा है, जिसमें दो सिख भाइयों पर भीड़ ने हमला किया, उनकी पगड़ी की बेअदबी की गई और उनकी दुकान में तोड़फोड़ की गई।
उत्तराखंड सरकार से आग्रह है कि इस मामले को गंभीरता से लें, दोषियों के खिलाफ सख्त कार्रवाई करें और… pic.twitter.com/5HZ9VCbmFW
— Sukhjinder Singh Randhawa (@Sukhjinder_INC) March 3, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।