ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਤੋਂ ਵਿਪਾਸਨਾ ਲਈ ਜਾਣਗੇ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਹੁਸ਼ਿਆਰਪੁਰ ਵਿਪਾਸਨਾ ਕੇਂਦਰ ਜਾਣਗੇ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਉਹ ਰਾਸ਼ਟਰੀ ਰਾਜਧਾਨੀ ਛੱਡ ਕੇ ਵਿਪਾਸਨਾ ਕੇਂਦਰ ਜਾ ਰਹੇ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਵਿਪਾਸਨਾ ਕੈਂਪ ਵਿੱਚ ਹਿੱਸਾ ਲੈ ਚੁੱਕੇ ਹਨ। ਕੇਜਰੀਵਾਲ ਪਿਛਲੀ ਵਾਰ ਵੀ ਇਸੇ ਵਿਪਾਸਨਾ ਕੇਂਦਰ ਗਏ ਸਨ। ਇਸ ਤੋਂ ਪਹਿਲਾਂ ਉਹ ਧਰਮਕੋਟ, ਨਾਗਪੁਰ ਅਤੇ ਬੈਂਗਲੁਰੂ ਵਿੱਚ ਕਈ ਵਿਪਾਸਨਾ ਸੈਸ਼ਨਾਂ ਵਿੱਚ ਹਿੱਸਾ ਲੈ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਨਵੀਂ ਦਿੱਲੀ ਸੀਟ ਤੋਂ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇੱਥੋਂ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਉਨ੍ਹਾਂ ਨੂੰ ਹਰਾਇਆ ਸੀ। ਅਰਵਿੰਦ ਕੇਜਰੀਵਾਲ ਬਾਰੇ ਭਾਜਪਾ ਨੇ ਤਾਂ ਇੱਥੋਂ ਤੱਕ ਦਾਅਵਾ ਕੀਤਾ ਕਿ ਹੁਣ ਉਹ ਰਾਜ ਸਭਾ ਵਿੱਚ ਜਾਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ਨੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਇਸ ਦੌਰਾਨ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵਿਪਾਸਨਾ ਦਾ ਜ਼ਿਕਰ ਕਰਦਿਆਂ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ, “ਉਹ ਹੁਣ ਦੇਸ਼ ਵਿੱਚ ਕਿਤੇ ਵੀ ਨਹੀਂ ਜਾ ਸਕਦਾ ਕਿਉਂਕਿ ਉਨ੍ਹਾਂ ਨੂੰ ਉਡਾਣਾਂ ਨਹੀਂ ਮਿਲਣਗੀਆਂ। ਇੱਕ ਵਾਰ ਕੈਗ ਦੀ ਰਿਪੋਰਟ ਆ ਜਾਵੇਗੀ ਅਤੇ ਹੋਰ ਕੇਸ ਦਰਜ ਹੋ ਜਾਣਗੇ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਵਿਪਾਸਨਾ ਲਈ ਕਾਫ਼ੀ ਸਮਾਂ ਮਿਲੇਗਾ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।