ਨਿਊਜ਼ ਡੈਸਕ: ਪਾਕਿਸਤਾਨ ਵਿੱਚ ਡਾਕਟਰਾਂ ਦੀ ਇੱਕ ਟੀਮ ਅਦਿਆਲਾ ਜੇਲ੍ਹ ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਦੀ ਜਾਂਚ ਕੀਤੀ ਹੈ। ਰਿਪੋਰਟਾਂ ਅਨੁਸਾਰ ਸਾਬਕਾ ਪੀਐਮ ਦੀ ਸਿਹਤ ਨਾਲ ਜੁੜੀ ਜਾਣਕਾਰੀ ਮੀਡੀਆ ਵਿੱਚ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਸਤ 2023 ਤੋਂ ਇਸਲਾਮਾਬਾਦ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਸੀ।
ਇਕ ਰਿਪੋਰਟ ਅਨੁਸਾਰ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪਿਮਸ) ਦੀ ਇਕ ਟੀਮ ਸੋਮਵਾਰ ਨੂੰ ਅਦਿਆਲਾ ਜੇਲ ਪਹੁੰਚੀ ਅਤੇ ਇਮਰਾਨ ਦੀ ਸਿਹਤ ਦੀ ਜਾਂਚ ਕੀਤੀ। ਡਾਕਟਰਾਂ ਦੀ ਚਾਰ ਮੈਂਬਰੀ ਟੀਮ ਦੀ ਅਗਵਾਈ ਈਐਨਟੀ ਮਾਹਿਰ ਡਾਕਟਰ ਅਲਤਾਫ਼ ਹੁਸੈਨ ਕਰ ਰਹੇ ਸਨ। ਟੀਮ ਵਿੱਚ ਹਸਪਤਾਲ ਦੇ ਡੈਂਟਲ ਵਿਭਾਗ ਦੇ ਡਾਕਟਰ ਉਮਰ ਫਾਰੂਕ, ਜਨਰਲ ਮੈਡੀਸਨ ਵਿਭਾਗ ਦੇ ਡਾਕਟਰ ਮੁਹੰਮਦ ਅਲੀ ਆਰਿਫ ਅਤੇ ਸਰਜਰੀ ਵਿਭਾਗ ਦੇ ਡਾ: ਤਸ਼ਫੀਨ ਇਮਤਿਆਜ਼ ਸ਼ਾਮਲ ਸਨ। ਸਿਹਤ ਜਾਂਚ ਅੱਧੇ ਘੰਟੇ ਤੱਕ ਚੱਲੀ।
ਹਾਲ ਹੀ ਵਿੱਚ ਪੀਟੀਆਈ ਦੇ ਸੂਚਨਾ ਸਕੱਤਰ ਸ਼ੇਖ ਵਕਾਸ ਅਕਰਮ ਨੇ ਦਾਅਵਾ ਕੀਤਾ ਸੀ ਕਿ ਇਮਰਾਨ ਖਾਨ ਨੂੰ ਜੇਲ੍ਹ ਵਿੱਚ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਪੀਟੀਆਈ ਦੇ ਇੱਕ ਹੋਰ ਆਗੂ ਨੇ ਦਾਅਵਾ ਕੀਤਾ ਸੀ ਕਿ ਇਮਰਾਨ ਨੂੰ ਉਸ ਦੀ ਭੈਣ ਅਤੇ ਹੋਰ ਰਿਸ਼ਤੇਦਾਰਾਂ ਨੂੰ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪੀਟੀਆਈ ਨੇਤਾਵਾਂ ਨੇ ਵੀ ਇਮਰਾਨ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਸੀ। ਫਿਲਹਾਲ ਪ੍ਰਸ਼ਾਸਨ ਵੱਲੋਂ ਡਾਕਟਰ ਦੀ ਜਾਂਚ ਰਿਪੋਰਟ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।