ਮੋਗਾ: ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਦਸੇ ਤੋਂ ਬਾਅਦ ਬੱਚਿਆਂ ਵਿੱਚ ਰੌਲਾ ਪੈ ਗਿਆ। ਬੱਸ ਵਿੱਚ 40 ਬੱਚੇ ਸਵਾਰ ਸਨ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 3 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਬੱਸ ‘ਚ ਸਵਾਰ ਬੱਚਿਆਂ ਨੂੰ ਬਾਹਰ ਕੱਢ ਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਲੋਕਾਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ ਅਤੇ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਬੱਸ ਚਲਾ ਰਿਹਾ ਸੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਥਾਨਿਕ ਪੁਲਿਸ ਵੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ‘ਚ ਕੁਝ ਬੱਚੇ ਜ਼ਖਮੀ ਹੋਏ ਹਨ।ਫਿਲਹਾਲ ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।