ਜਲੰਧਰ: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਕਾਲਾ ਬੱਕਰਾ ਨੇੜੇ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਬੱਸ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਸੜਕ ਦੇ ਵਿਚਕਾਰ ਹੀ ਪਲਟ ਗਈ ਅਤੇ ਬੱਸ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।
ਇਸ ਹਾਦਸੇ ਵਿੱਚ ਬੱਸ ਡਰਾਈਵਰ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਜੰਮੂ ਕਟੜਾ ਜਾ ਰਹੀ ਸੀ, ਜਦੋਂ ਕਾਲਾ ਬੱਕਰਾ ਨੇੜੇ ਇਹ ਭਿਆਨਕ ਹਾਦਸਾ ਵਾਪਰ ਗਿਆ।ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ, ਜੰਮੂ ਅਤੇ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਬੱਸ ਸਰਵਿਸ ਦੀ ਬੱਸ ਸਵਾਰੀਆਂ ਨੂੰ ਲੈ ਕੇ ਦਿੱਲੀ ਤੋਂ ਜੰਮੂ ਕਸ਼ਮੀਰ ਜਾ ਰਹੀ ਸੀ। ਪਰ ਕਾਲਾ ਬੱਕਰਾ ਇਲਾਕੇ ਵਿੱਚ ਬੱਸ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਟਕਰਾ ਗਈ ਅਤੇ ਟਰੈਕਟਰ ਟਰਾਲੀ ਪਲਟ ਗਈ।
ਇਸ ਹਾਦਸੇ ਤੋਂ ਬਾਅਦ ਬੱਸ ‘ਚ ਬੈਠੇ ਯਾਤਰੀਆਂ ‘ਚ ਰੌਲਾ ਪੈ ਗਿਆ। ਆਸਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਥਾਣਾ ਭੋਗਪੁਰ ਦੀ ਪੁਲਿਸ ਨੂੰ ਦਿੱਤੀ ਗਈ। ਘਟਨਾ ਵਿੱਚ ਬੱਸ ਦੇ ਡਰਾਈਵਰ ਸੁਖਵਿੰਦਰ ਅਤੇ ਸਵਾਰੀ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ 11 ਯਾਤਰੀ ਜ਼ਖਮੀ ਹੋ ਗਏ ਹਨ। ਇਨ੍ਹਾਂ ਵਿੱਚੋਂ 6 ਲੋਕਾਂ ਨੂੰ ਜੌਹਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।