ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਤੋਂ ਬਾਅਦ ਮਿਊਜ਼ਿਕ ਇੰਡਸਟਰੀ ‘ਚ ਖਲਬਲੀ ਮਚ ਗਈ ਹੈ। ਸਿੰਗਾ ਨੇ ਪੋਸਟ ਕਰਕੇ ਲਿਖਿਆ ਕਿ ਉਨ੍ਹਾਂ ਦੇ ਘਰ ਦੀ ਰੇਕੀ ਕਰਵਾਈ ਜਾ ਰਹੀ ਹੈ, ਜਿਸ ਕਾਰਨ ਉਹ ਆਪਣਾ ਘਰ ਵੀ ਬਦਲ ਰਹੇ ਹਨ। ਉਨ੍ਹਾਂ ਨੇ ਪੋਸਟ ‘ਚ ਅੱਗੇ ਲਿਖਿਆ ਕਿ ਉਹ ਇਹ ਸਭ ਹੋਲੀ ਤੋਂ ਬਾਅਦ ਜਨਤਕ ਕਰਨਗੇ। ਉਨ੍ਹਾਂ ਦੇ ਇਸ ਪੋਸਟ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜੇ ਹੋ ਗਏ ਹਨ।
ਸਿੰਗਾ ਨੇ ਲਿਖਿਆ ਕਿ ਮੇਰੀ ਰੇਕੀ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ। ਜਿਸ ਕਾਰਨ ਮੈਂ 2-3 ਵਾਰ ਆਪਣਾ ਘਰ ਬਦਲ ਚੁੱਕਾ ਹਾਂ। ਮੈਂ ਪੰਜਾਬ ਪੁਲਿਸ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕਿੰਨੀ ਵਾਰ ਘਰ ਬਦਲਣਾ ਪਵੇਗਾ? ਕਿੰਨੀਆਂ ਧਮਕੀਆਂ ਮਿਲੀਆਂ, ਕਿੰਨੀ ਵਾਰ ਕਾਰਾਂ ਦਾ ਪਿੱਛਾ ਕੀਤਾ ਗਿਆ? ਹੋਲੀ ਤੋਂ ਬਾਅਦ, ਜੇਕਰ ਲੋੜ ਪਈ ਤਾਂ ਅਸੀਂ ਸਭ ਕੁਝ ਜਨਤਕ ਕਰ ਦੇਵਾਂਗੇ, ਮੁੱਦਾ ਵੱਡਾ ਹੈ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੰਗਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜਿਸ ਦੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਪਰ ਇੱਕ ਵਾਰ ਫਿਰ ਸਿੰਗਾ ਨੂੰ ਆਪਣੀ ਜਾਨ ਦਾ ਖਤਰਾ ਮੰਡਰਾ ਰਿਹਾ ਹੈ ਅਤੇ ਉਹ ਲਗਾਤਾਰ ਘਰ ਬਦਲ ਰਹੇ ਹਨ। ਅਤੇ ਪੰਜਾਬ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।