ਚੰਡੀਗੜ੍ਹ: ਪੰਜਾਬ ਦੀ ਇੱਕ ਔਰਤ ਨੇ ਆਪਣੇ ਘਰ ‘ਤੇ ਬੁਲਡੋਜ਼ਰ ਦੀ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੰਦਿਆਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੇ ਹੁਕਮਾਂ ਤੱਕ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਨੂੰ ਵੀਸੀ ਰਾਹੀਂ ਹਾਜ਼ਿਰ ਰਹਿਣਾ ਹੋਵੇਗਾ।
ਰੋਪੜ ਦੀ ਰਹਿਣ ਵਾਲੀ ਆਸ਼ਾ ਰਾਣੀ ਨੇ ਦੱਸਿਆ ਕਿ ਉਸਨੇ 2021 ਵਿੱਚ ਪਿੰਡ ਹੁਸਨਪੁਰ ਵਿੱਚ ਜ਼ਮੀਨ ਖਰੀਦੀ ਸੀ ਅਤੇ ਫਿਰ ਘਰ ਬਣਾਇਆ ਸੀ। ਉਸ ਖ਼ਿਲਾਫ਼ ਐਨਡੀਪੀਐਸ ਦੇ ਦੋ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਜ਼ਮਾਨਤ ’ਤੇ ਹੈ। 28 ਫਰਵਰੀ ਨੂੰ ਬਿਨਾਂ ਕਿਸੇ ਨੋਟਿਸ ਦੇ ਜਾਂ ਨਿਰਧਾਰਿਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਇੱਕ ਬੁਲਡੋਜ਼ਰ ਉਸ ਦੇ ਘਰ ‘ਤੇ ਚਲਾਇਆ ਗਿਆ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਵੀ ਅਪਰਾਧੀ ਦੀ ਜਾਇਦਾਦ ‘ਤੇ ਬੁਲਡੋਜ਼ਰ ਨਹੀਂ ਚਲਾਇਆ ਜਾਵੇਗਾ। ਅਜਿਹੇ ਵਿੱਚ ਪੰਜਾਬ ਸਰਕਾਰ ਦੀ ਇਹ ਕਾਰਵਾਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ।
ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਕਿ ਇਸ ਉਲੰਘਣਾ ਲਈ ਮੁੱਖ ਸਕੱਤਰ ਅਤੇ ਹੋਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਪਟੀਸ਼ਨਕਰਤਾ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ‘ਤੇ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।